ਚੰਡੀਗੜ੍ਹ : ਪੰਜਾਬ ਸਰਕਾਰ (Government of Punjab) ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (Commissioner of Police Gurpreet Singh Bhullar) ਸਮੇਤ ਤਿੰਨ ਉੱਚ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ। ਪ੍ਰਾਪਤ ਵੇਰਵਿਆਂ ਮੁਤਾਬਕ ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੂੰ ਡੀ.ਆਈ.ਜੀ. ਐਂਟੀ ਗੈਂਗਸਟਰ (DIG Anti-gangster) ਟਾਸਕ ਫੋਰਸ ਲਗਾਇਆ ਗਿਆ ਹੈ, ਜਦੋਂ ਕਿ ਪ੍ਰਮੋਦ ਬਾਨ ਨੂੰ ਏ.ਡੀ.ਜੀ.ਪੀ. ਐਂਟੀ ਗੈਂਗਸਟਰ ਟਾਸਕ ਫੋਰਸ (ADGP Anti-Gangster Task Force) ਲਗਾਇਆ ਗਿਆ। ਇਸ ਤੋਂ ਇਲਾਵਾ ਗੁਰਮੀਤ ਸਿੰਘ ਚੌਹਾਨ ਨੂੰ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ।

ਤੁਹਾਨੂੰ ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਚ ਗੈਂਗਸਟਰ ਵਲੋਂ ਕਤਲ ਦੀਆਂ ਘਟਨਾਵਾਂ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ‘ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਡੀ.ਜੀ.ਪੀ. ਵੀ.ਕੇ. ਭਾਵਰਾ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਇਸ ‘ਤੇ ਕੋਈ ਹੱਲ ਕਰਨ ਲਈ ਕਿਹਾ ਗਿਆ ਸੀ।
