ਸਿਟੀਜ਼ਨਸ਼ਿਪ ਸੋਧ ਐਕਟ ਦੇ ਵਿਰੋਧ ਕਾਰਨ ਤਹਿ ਕੀਤੀ ਪ੍ਰੀਖਿਆਵਾਂ ਮੁਲਤਵੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-    “ਜਾਮੀਆ ਮਿਲੀਆ ਇਸਲਾਮੀਆ” ਨੇ ਨਾਗਰਿਕਤਾ ਸੋਧ ਐਕਟ ਖਿਲਾਫ਼ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ, ਸੰਘਰਸ਼ ਦੀ ਸਥਿਤੀ ਨੂੰ ਵੇਖਦਿਆਂ ਸ਼ਨੀਵਾਰ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-    “ਜਾਮੀਆ ਮਿਲੀਆ ਇਸਲਾਮੀਆ” ਨੇ ਨਾਗਰਿਕਤਾ ਸੋਧ ਐਕਟ ਖਿਲਾਫ਼ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ, ਸੰਘਰਸ਼ ਦੀ ਸਥਿਤੀ ਨੂੰ ਵੇਖਦਿਆਂ ਸ਼ਨੀਵਾਰ ਨੂੰ ਸਮੂਹ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਕ ਸੀਨੀਅਰ ਵਰਸਿਟੀ ਅਧਿਕਾਰੀ ਨੇ ਦੱਸਿਆ, “ਅੱਜ ਤਹਿ ਕੀਤੇ ਸਮੈਸਟਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਜਾਮੀਆ ਦੇ ਵਿਦਿਆਰਥੀਆਂ ਨੇ ਸ਼ਨੀਵਾਰ ਨੂੰ ਇਕ ਯੂਨੀਵਰਸਿਟੀ ਲੌਕਡਾਉਨ ਬੁਲਾਇਆ ਹੈ ਅਤੇ ਐਕਟ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਅਤੇ ਕੈਂਡਲ ਮਾਰਚ ਦੌਰਾਨ ਪੁਲਿਸ ਨਾਲ ਹੋਈਆਂ ਝੜਪਾਂ ਤੋਂ ਬਾਅਦ ਪ੍ਰੀਖਿਆਵਾਂ ਦਾ ਬਾਈਕਾਟ ਕਰਨ ਦੀ ਯੋਜਨਾ ਬਣਾਈ ਸੀ।

Leave a Reply

Your email address will not be published. Required fields are marked *