2 ਲੱਖ ਲਈ ਜੇਕਰ ਕਿਸਾਨ ਕਰ ਰਹੇ ਨੇ ਖੁਦਕੁਸ਼ੀ ਤਾਂ ਅਸੀ ਕੀ ਕਹਿ ਸਕਦੇ ਹਾਂ- ਤ੍ਰਿਪਤ ਬਾਜਵਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਇਕ ਪਾਸੇ ਜਿੱਥੇ ਨਸ਼ੇ ਦੇ ਕਾਰਨ ਨੌਜਵਾਨ ਆਪਣੀ ਜਵਾਨੀ ਨੂੰ ਸਾੜ ਰਹੇ ਨੇ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਇਕ ਪਾਸੇ ਜਿੱਥੇ ਨਸ਼ੇ ਦੇ ਕਾਰਨ ਨੌਜਵਾਨ ਆਪਣੀ ਜਵਾਨੀ ਨੂੰ ਸਾੜ ਰਹੇ ਨੇ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਕਿਸਾਨ ਵਿੱਚ ਕਰਜ਼ ਤੋਂ ਪਰੇਸ਼ਾਨ ਹੋਕੇ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਹਨ। ਜਿਸ ਕਾਰਨ ਵਿਰੋਧੀ ਪਾਰਟੀ ਪੰਜਾਬ ਸਰਕਾਰ ਨੂੰ ਲਗਾਤਾਰ ਆਪਣੇ ਨਿਸ਼ਾਨੇ ਤੇ ਲੈ ਰਹੇ ਹਨ। ਇਸਦੇ ਚੱਲਦੇ ਹੀ ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ  ਨੇ ਕਿਸਾਨਾਂ ਦੀ ਪਰੇਸ਼ਾਨੀ  ਤੇ ਲੂਣ ਛਿੜਕਿਆ ਹੈ।

tript rajinder singh bajwa

ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਬਾਜਵਾ ਨੇ ਕਿਸਾਨਾਂ ਦੀ ਖੁਦਕੁਸ਼ੀਆਂ ਕਰਨ ਦੇ ਮਾਮਲੇ ਤੇ ਗੈਰ ਜਿਮ੍ਹੇਵਾਰ ਬਿਆਨ ਦਿੰਦੇ ਹੋਏ ਕਿਸਾਨਾਂ ਦੇ ਜਖਮਾਂ ਤੇ ਲੂਣ ਛੜਕਿਆ ਹੈ। ਸੂਤਰਾਂ ਤੋ ਪਤਾ ਚੱਲਿਆ ਹੈ ਕਿ ਬਾਜਵਾ ਨੇ ਕਿਹਾ ਕਿ ਜੇਕਰ ਕੋਈ ਵੀ ਕਿਸਾਨ 2 ਲੱਖ ਲਈ ਆਪਣੀ ਜਾਨ ਦੇ ਰਿਹਾ ਹੈ ਤਾਂ ਇਸ ਵਿੱਚ ਕੀ ਕੀਤਾ ਜਾ ਸਕਦਾ ਹੈ।

tript rajinder singh bajwa

ਖੁਦਕੁਸ਼ੀ ਦਾ ਕੋਈ ਹੋਰ ਵੀ ਕਾਰਨ ਹੋ ਸਕਦਾ ਹੈ ਜਿਸ ਤੇ ਅਸੀ ਕੀ ਕਹਿ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਇਸ ਬਿਆਨ ਤੇ ਬਾਜਵਾ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਦੱਸਣਯੋਗ ਗੱਲ ਹੈ ਕਿ ਕਿਸਾਨ ਨੂੰ ਅੰਨਦਾਤਾ ਕਿਹਾ ਜਾਂਦਾ ਹੈ ਪਰ ਇਸ ਅੰਨਦਾਤਾ ਦੀ ਸਮੱਸਿਆ ਦਾ  ਹੱਲ ਨਹੀਂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਇਕ ਪਾਸੇ ਕਿਸਾਨਾਂ ਦਾ ਕਰਜਾ ਮੁਆਫ ਕਰਨ ਦੀ ਗੱਲ ਕਰ ਰਹੀ ਹੈ ਉੱਥੇ ਹੀ ਪੰਜਾਬ ਦੇ ਅਜਿਹੇ ਵੀ ਕਿਸਾਨ ਹਨ ਜੋ ਕਰਜ ਦੀ ਮਾਰ ਨਾ ਝਲਦੇ ਹੋਏ ਖੁਦਕੁਸ਼ੀ ਕਰ ਰਹੇ ਹਨ।

Leave a Reply

Your email address will not be published. Required fields are marked *