ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕੌਣ ਕੈਪਟਨ ਵਾਲੇ ਬਿਆਨ ਤੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਕਰਨ ਵਾਲੇ ਕਈ ਮੰਤਰੀਆਂ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮੰਗਿਆ ਤੇ ਨਾਲ ਹੀ ਉਹਨਾਂ ਨੇ ਇਸ ਬਿਆਨ ਤੇ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਤੋਂ ਮੁਆਫੀ ਮੰਗਣ ਲਈ ਵੀ ਕਿਹਾ। ਪਰ ਹੁਣ ਕੈਪਟਨ ਦੇ ਮੰਤਰੀਆਂ ਦੇ ਸੁਰ ਨਵਜੋਤ ਸਿੰਘ ਸਿੱਧੂ ਨੂੰ ਲੈਕੇ ਨਰਮ ਪੈਂਦੇ ਹੋਏ ਦਿਖ ਰਹੇ ਹਨ।
ਦੱਸ ਦਈਏ ਕਿ ਤ੍ਰਿਪਤ ਬਾਜਵਾ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਾਲੇ ਬਿਆਨ ਤੇ ਕੈਬਨਿਟ ਵਿੱਚ ਚਰਚਾ ਨਹੀਂ ਹੋਵੇਗੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਸਿੱਧੂ ਸ਼ਾਮਿਲ ਵੀ ਨਹੀਂ ਹੋਣਗੇ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਰਾਜਸਥਾਨ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਹਨਾਂ ਨੇ ਤੇਲਗਾੰਨਾ ਵਿੱਚ ਕੈਪਟਨ ਦੀ ਨਾਰਾਜਗੀ ਤੇ ਪੱਤਰਕਾਰ ਦੇ ਸਵਾਲ ਤੇ ਉਹਨਾਂ ਨੇ ਕਿਹਾ ਕਿ ਕੋਣ ਹੈ ਕੈਪਟਨ ਮੇਰਾ ਕੈਪਟਨ ਰਾਹੁਲ ਗਾਂਧੀ ਹੈ। ਇਸ ਬਿਆਨ ਤੋਂ ਬਾਅਦ ਕਈ ਮੰਤਰੀਆਂ ਨੇ ਸਿੱਧੂ ਦਾ ਅਸਤੀਫਾ ਮੰਗਿਆਂ ਸੀ।

