ਬੈਂਗਲੁਰੂ: ਤ੍ਰਿਪੁਰਾ ਦੀ ਸਿਆਸਤ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਤ੍ਰਿਪੁਰਾ ਵਿਧਾਨ ਸਭਾ ਦੇ ਸਪੀਕਰ ਬਿਸਵ ਬੰਧੂ ਸੇਨ ਦਾ ਸ਼ੁੱਕਰਵਾਰ ਯਾਨੀ ਕਿ 26 ਦਸੰਬਰ ਨੂੰ ਦੇਹਾਂਤ ਹੋ ਗਿਆ। 72 ਸਾਲਾ ਸੇਨ ਨੇ ਬੈਂਗਲੁਰੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਬ੍ਰੇਨ ਸਟ੍ਰੋਕ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਬਿਸਵ ਬੰਧੂ ਸੇਨ ਦੇ ਅਚਾਨਕ ਚਲੇ ਜਾਣ ਨਾਲ ਸੂਬੇ ਵਿੱਚ ਸੋਗ ਦੀ ਲਹਿਰ ਜਾਗ ਉੱਠੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਓਮ ਬਿਰਲਾ ਨੇ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੀਕਰ ਬਿਸਵ ਬੰਧੂ ਸੇਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਸ਼੍ਰੀ ਬਿਸਵ ਬੰਧੂ ਸੇਨ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਨੂੰ ਤ੍ਰਿਪੁਰਾ ਦੀ ਤਰੱਕੀ ਅਤੇ ਸਮਾਜ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੁਸ਼ਕਲ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ।”
Pained by the passing of Shri Biswa Bandhu Sen Ji, Speaker of the Tripura Assembly. He will be remembered for his efforts to boost Tripura’s progress and commitment to numerous social causes. My thoughts are with his family and admirers in this sad hour. Om Shanti. pic.twitter.com/yiqiZKULtG
— Narendra Modi (@narendramodi) December 26, 2025
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਬਿਸਵ ਬੰਧੂ ਸੇਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਨਤਾ ਦੀ ਨਿਰਸਵਾਰਥ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ।
ਹਿੰਮਤ ਬਿਸਵਾ ਸਰਮਾ ਨੇ ਦੱਸਿਆ ‘ਜ਼ਮੀਨੀ ਨੇਤਾ’
ਅਸਾਮ ਦੇ ਮੁੱਖ ਮੰਤਰੀ ਹਿੰਮਤ ਬਿਸਵਾ ਸਰਮਾ ਨੇ ਸਪੀਕਰ ਬਿਸਵ ਬੰਧੂ ਸੇਨ ਨੂੰ ਇੱਕ ਜ਼ਮੀਨੀ ਨੇਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਿਸਵ ਬੰਧੂ ਸੇਨ ਨੇ ਆਪਣਾ ਪੂਰਾ ਜੀਵਨ ਸਮਾਜਿਕ ਕਾਰਜਾਂ ਲਈ ਸਮਰਪਿਤ ਕਰ ਦਿੱਤਾ ਸੀ। ਬਿਸਵਾ ਸਰਮਾ ਨੇ ਆਪਣੀਆਂ ਮੁਲਾਕਾਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਰਾਜ ਦੇ ਵਿਕਾਸ ਬਾਰੇ ਉਨ੍ਹਾਂ ਦੀ ਸੋਚ ਬਹੁਤ ਸਪੱਸ਼ਟ ਸੀ।
ਧਰਮਨਗਰ ਤੋਂ ਵਿਧਾਇਕ ਸਨ ਬਿਸਵ ਬੰਧੂ ਸੇਨ
ਬਿਸਵ ਬੰਧੂ ਸੇਨ ਉੱਤਰੀ ਤ੍ਰਿਪੁਰਾ ਦੇ ਧਰਮਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ ਅਤੇ ਲੰਬੇ ਸਮੇਂ ਤੋਂ ਲੋਕ ਸੇਵਾ ਵਿੱਚ ਸਰਗਰਮ ਸਨ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਦੇਹ ਸ਼ਨੀਵਾਰ ਨੂੰ ਬੈਂਗਲੁਰੂ ਤੋਂ ਤ੍ਰਿਪੁਰਾ ਲਿਆਂਦੀ ਜਾਵੇਗੀ, ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/veer-bal-diwas-prime-minister-narendra-modi-met-the-bal-puraskar-winners-at-bharat-mandapam-paid-tribute-to-the-martyrdom-of-the-sahibzadas/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



