ਟਰੰਪ ਨੇ ਕਿਹਾ-ਚੀਨ ਤੇ ਭਾਰਤ ਦੇ ਲੋਕਾਂ ਨੂੰ ਕਰਦਾ ਹਾਂ ਪਿਆਰ, ਸ਼ਾਂਤੀ ਬਣਾਏ ਰੱਖਣ ਲਈ ਕੁੱਝ ਵੀ ਕਰਨ ਨੂੰ ਤਿਆਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਨਾਲ ਚੱਲ ਰਹੇ ਤਣਾਅਪੂਰਨ ਰਿਸ਼ਤਿਆਂ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਦੇ ਲੋਕਾਂ ਵਿਚਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਨਾਲ ਚੱਲ ਰਹੇ ਤਣਾਅਪੂਰਨ ਰਿਸ਼ਤਿਆਂ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਦੇ ਲੋਕਾਂ ਵਿਚਾਲੇ ਸ਼ਾਤੀ ਬਣਾਏ ਰੱਖਣ ਲਈ ਕੁੱਝ ਵੀ ਕਰਨ ਨੂੰ ਤਿਆਰ ਹਨ। ਇਸ ਗੱਲ ਦੀ ਜਾਣਕਾਰੀ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਕੇਲੀ ਮੈਕੇਨਨੀ ਨੇ ਵੀਰਵਾਰ ਨੂੰ ਦਿੱਤੀ ਹੈ।

ਕੇਲੀ ਮੈਕੇਨਨੀ ਨੇ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ”ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਦੇ ਲੋਕਾਂ ਨਾਲ ਪਿਆਰ ਕਰਦੇ ਹਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਥਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਤਿਆਰ ਹਨ।ਟਰੰਪ ਮੁਤਾਬਕ ਦੋਵਾਂ ਦੇਸ਼ਾਂ ਦੀ ਭਲਾਈ ਲਈ ਸ਼ਾਂਤੀ ਜਰੂਰੀ ਹੈ ਅਤੇ ਉਹ ਇਸ ਨੂੰ ਬਹਾਲ ਕਰਨ ਵਾਸਤੇ ਕੁੱਝ ਵੀ ਕਰਨ ਲਈ ਤਿਆਰ ਹਨ”।ਉੱਥੇ ਹੀ ਵੀਰਵਾਰ ਨੂੰ ਵਾਇਟ ਹਾਊਸ ਦੀ ਸਲਾਹਕਾਰ ਲੈਰੀ ਕੁਡਲੋ ਨੇ ਭਾਰਤ ਨੂੰ ਅਮਰੀਕਾ ਦਾ ਸੱਭ ਤੋਂ  ਵਿਸ਼ਵਾਸ਼ਯੋਗ ਸਹਿਯੋਗੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀਐਮ ਮੋਦੀ ਅਤੇ ਟਰੰਪ ਚੰਗੇ ਦੋਸਤ ਹਨ,ਜਿਸਦਾ ਦੋਣਾਂ ਹੀ ਦੇਸ਼ਾਂ ਦੇ ਰਿਸ਼ਤਿਆਂ ਨੂੰ ਕਾਫੀ ਲਾਭ ਹੋ ਰਿਹਾ ਹੈ। ਉੱਥੇ ਹੀ ਬੁੱਧਵਾਰ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਮਪੀਓ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਦਾ ਇਕ ਮਹੱਤਵਪੂਰਨ ਸਾਂਝੇਦਾਰ ਹੈ। ਮੇਰੇ ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਦੇ ਨਾਲ ਚੰਗੇ ਸੰਬੰਧ ਹਨ, ਅਸੀ ਕਈ ਮੁੱਦਿਆਂ ਉੱਤੇ ਵਿਸਥਾਰ ਨਾਲ ਗੱਲ ਕੀਤੀ ਹੈ। ਅਸੀ ਉਨ੍ਹਾਂ ਨਾਲ ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਬਾਰੇ ਵੀ ਚਰਚਾ ਕੀਤੀ ਹੈ।

ਦੱਸ ਦਈਏ ਕਿ ਭਾਰਤ ਅਤੇ ਚੀਨੀ ਸੈਨਿਕਾਂ ਦਰਮਿਆਨ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ ਤੋਂ ਬਾਅਦ ਟਰੰਪ ਪ੍ਰਸ਼ਾਸਨ ਖੁੱਲ੍ਹ ਕੇ ਭਾਰਤ ਦੇ ਸਮੱਰਥਨ ਵਿਚ ਆ ਗਿਆ ਸੀ। ਅਮਰੀਕੀ ਵਿਦੇਸ਼ ਮੰਤਰੀ ਨੇ ਸਪੱਸ਼ਟ ਕਿਹਾ ਸੀ ਕਿ ਕਿਸੇ ਵੀ ਸੰਘਰਸ਼ ਦੀ ਸਥਿਤੀ ਵਿਚ ਅਮਰੀਕੀ ਸੈਨਾ ਭਾਰਤ ਦਾ ਸਾਥ ਦੇਵੇਗੀ।

Leave a Reply

Your email address will not be published. Required fields are marked *