ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਟਵੀਟ ਭਾਰਤ ‘ਚ ਬੈਨ, ਜਾਣੋ ਸੁਖਬੀਰ ਬਾਦਲ ਨੇ ਕੀ ਕਿਹਾ

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਕਰ ਦਿੱਤਾ ਗਿਆ ਹੈ। ਜਥੇਦਾਰ ਅਤੇ ਸੀਐੱਮ ਮਾਨ ਦੋਵੇਂ ਟਵੀਟਰ ਉੱਤੇ ਆਹਮੋ-ਸਾਹਮਣੇ…

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਕਰ ਦਿੱਤਾ ਗਿਆ ਹੈ। ਜਥੇਦਾਰ ਅਤੇ ਸੀਐੱਮ ਮਾਨ ਦੋਵੇਂ ਟਵੀਟਰ ਉੱਤੇ ਆਹਮੋ-ਸਾਹਮਣੇ ਸਨ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਸਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ‘ਤੇ ਉਤਰ ਆਈਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ-ਪੀਰੀ ਦੇ ਸਰਵ ਉੱਚ ਅਸਥਾਨ ਖਿਲਾਫ਼ ਜੰਗ ਛੇੜਨ ਵਾਲਿਆਂ ਦਾ ਹਸ਼ਰ ਮਾੜਾ ਹੁੰਦਾ ਹੈ।

Leave a Reply

Your email address will not be published. Required fields are marked *