ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਪ੍ਰੇਮੀ ਜੋੜੇ ਤੇ ਹੋਟਲ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਕ ਹੋਟਲ ਤੇ ਛਾਪਾਮਾਰੀ ਕੀਤੀ ਤੇ ਉਹਨਾਂ ਨੇ ਉੱਥੋਂ ਪ੍ਰੇਮੀ ਜੋੜੇ ਅਤੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ।
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਫੀ ਸਮੇਂ ਤੋ ਹੋਟਲ ਵਿੱਚ ਦੇਹ ਵਪਾਰ ਦਾ ਧੱਧਾ ਚੱਲ ਰਿਹਾ ਸੀ। ਇਸ ਸੂਚਨਾ ਤੇ ਆਧਾਰ ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਪੁਲਿਸ ਨੂੰ ਛਾਪੇਮਾਰੀ ਦੌਰਾਨ ਕਈ ਪ੍ਰੇਮੀ ਜੋੜੇ ਨੂੰ ਤੇ ਹੋਟਲ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ। ਫਿਲਹਾਲ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

