ਰਾਜ ਸਭਾ ਮੈਂਬਰ ਸੰਦੀਪ ਪਾਠਕ ‘ਤੇ ਦੋ FIR ਦਰਜ, ਗ੍ਰਿਫਤਾਰੀ ਦੀ ਲਟਕੀ ਤਲਵਾਰ

ਚੰਡੀਗੜ੍ਹ : ‘ਆਪ’ AAP ਨੂੰ ਅਲਵਿਦਾ ਕਹਿ ਕੇ BJP ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ…

'ਆਪ' AAP ਨੂੰ ਅਲਵਿਦਾ ਕਹਿ ਕੇ BJP ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਚੰਡੀਗੜ੍ਹ : ‘ਆਪ’ AAP ਨੂੰ ਅਲਵਿਦਾ ਕਹਿ ਕੇ BJP ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਨੇ ਸੰਦੀਪ ਪਾਠਕ ਵਿਰੁੱਧ ਦੋ ਵੱਖ-ਵੱਖ FIR ਦਰਜ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ, ਜਿਸ ਕਾਰਨ ਪੁਲਿਸ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਦਿੱਲੀ ਸਥਿਤ ਰਿਹਾਇਸ਼ ਤੋਂ ਰਵਾਨਾ ਹੋਏ ਪਾਠਕ

ਗ੍ਰਿਫਤਾਰੀ ਦੇ ਖ਼ਦਸ਼ੇ ਅਤੇ ਪੁਲਿਸ ਦੀ ਸਰਗਰਮੀ ਦੇ ਵਿਚਕਾਰ, ਸੰਦੀਪ ਪਾਠਕ ਨੂੰ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਗੱਡੀ ਵਿੱਚ ਸਵਾਰ ਹੋ ਕੇ ਨਿਕਲਦੇ ਦੇਖਿਆ ਗਿਆ ਹੈ। ਹਾਲਾਂਕਿ, ਇਹਨਾਂ FIRs ਦੇ ਪਿੱਛੇ ਦੇ ਅਸਲ ਕਾਰਨਾਂ ਅਤੇ ਇਲਜ਼ਾਮਾਂ ਬਾਰੇ ਅਜੇ ਤੱਕ ਪੂਰੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ, ਪਰ ਪੁਲਿਸ ਦੀ ਇਸ ਕਾਰਵਾਈ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ।

AAP ਦੇ 7 ਸਾਂਸਦਾਂ ਨੇ ਬਦਲੀ ਸੀ ਵਫਾਦਾਰੀ

ਜ਼ਿਕਰਯੋਗ ਹੈ ਕਿ 24 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਸੀ ਜਦੋਂ 10 ਵਿੱਚੋਂ 7 ਰਾਜ ਸਭਾ ਮੈਂਬਰਾਂ ਨੇ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਇਨ੍ਹਾਂ ਵਿੱਚ ਸੰਦੀਪ ਪਾਠਕ, ਰਾਘਵ ਚੱਢਾ, ਅਸ਼ੋਕ ਮਿੱਤਲ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮਜੀਤ ਸਾਹਨੀ ਅਤੇ ਸਵਾਤੀ ਮਾਲੀਵਾਲ ਸ਼ਾਮਲ ਸਨ।

ਭਗਵੰਤ ਮਾਨ ਨੇ ਦੱਸਿਆ ਸੀ ‘ਗੱਦਾਰ’

ਰਾਜ ਸਭਾ ਦੇ ਸਭਾਪਤੀ ਸੀ.ਪੀ. ਰਾਧਾਕ੍ਰਿਸ਼ਨਨ ਵੱਲੋਂ ਇਨ੍ਹਾਂ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ, ਰਾਜ ਸਭਾ ਵਿੱਚ ‘ਆਪ’ ਦੀ ਗਿਣਤੀ ਘਟ ਕੇ ਸਿਰਫ 3 ਰਹਿ ਗਈ ਹੈ। ਇਸ ਦਲ-ਬਦਲੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਨ੍ਹਾਂ ਆਗੂਆਂ ਨੂੰ ‘ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ’ ਕਰਾਰ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਸੀ ਕਿ ਜਨਤਾ ਦੇ ਫਤਵੇ ਦਾ ਅਪਮਾਨ ਕਰਨ ਵਾਲੇ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *