ਤਰਨਤਾਰਨ ‘ਚ ਪੰਜਾਬ ਪੁਲਿਸ ਨੇ ਦੋ ਨਾਮੀ ਗੈਂਗਸਟਰਾਂ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਪੰਜਾਬ ਦੇ ਗੈਂਗਸਟਰਾਂ ਨੂੰ ਆਪਣੇ ਸ਼ਿਕੰਜੇ ਚ ਲੈ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਪੰਜਾਬ ਦੇ ਗੈਂਗਸਟਰਾਂ ਨੂੰ ਆਪਣੇ ਸ਼ਿਕੰਜੇ ਚ ਲੈ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਨੂੰ ਆਪਣੇ ਸ਼ਿਕੰਜੇ ਚ ਲੈਣ ਚ ਸਫਲਤਾ ਹਾਸਿਲ ਕੀਤੀ ਹੈ। ਦਸ ਦਈਏ ਕਿ ਤਰਨਤਾਰਨ ਦੇ ਸੀਐਈਏ ਸਟਾਫ ਵੱਲੋਂ ਨਾਮੀ ਗੈਂਗਸਟਰ ਅਸ਼ਵਨੀ ਕੁਮਾਰ ਸੈਫੀ ਨੂੰ ਕਾਬੂ ਕਰਨ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ।

Gangster  ਇਸ ਤੋਂ ਇਲਾਵਾ ਪੁਲਿਸ ਨੇ ਗੈਂਗਸਟਰ ਦੇ ਨਾਲ ਨਾਲ ਉਸਦੇ ਸਾਥੀ ਗੈਂਗਸਟਰ ਸਾਜਨ ਉਰਫ ਟਿੱਡੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਪਿੰਡ ਭੁੱਲਰ ਦੇ ਨਜ਼ਦੀਕ ਨਹਿਰ ਤੇ ਨਾਕਾ ਲਗਾਇਆ ਹੋਇਆ ਸੀ।

Gangster

ਇਸ ਦੌਰਾਨ ਪੁਲਿਸ ਵੱਲੋਂ ਅਸ਼ਵਨੀ ਕੁਮਾਰ ਉਰਫ ਸੈਫੀ ਅਤੇ ਸਾਜਨ ਕੁਮਾਰ ਉਰਫ ਟਿੱਡੀ ਨੂੰ ਕਾਬੂ ਕਰ ਲਿਆ ਗਿਆ ਨਾਲ ਹੀ ਪੁਲਿਸ ਨੇ ਉਹਨਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Gangster

ਉੱਥੇ ਹੀ ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵੇ ਹੀ ਗੈਂਗਸਟਰ ਵਿਕਰਮਜੀਤ ਸਿੰਘ ਉਰਫ ਵਿੱਕੀ ਵਲਰਡ ਦੇ ਸਾਥੀ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਹ ਵੀ ਦੱਸਿਆ ਕਿ ਗੈਂਗਸਟਰ ਸੈਫੀ ਤੇ ਟਿੱਡੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਨੇ ਉਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *