ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 19 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ…

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ, ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 19 ਮਈ:

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ, ਅੰਮ੍ਰਿਤਸਰ ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ (ਪੀਬੀ 02 ਈਕੇ 2107) ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿੰਨ੍ਹਾਂ ਦਾ ਉਦੇਸ਼ ਸਰਕਾਰੀ ਅਦਾਰਿਆਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨਾ ਸੀ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਇਤਲਾਹ ਮਿਲੀ ਸੀ  ਕਿ ਵਿਦੇਸ਼ੀ ਹੈਂਡਲਰਾਂ ਦੁਆਰਾ ਆਪਣੇ ਸਾਥੀਆਂ ਨੂੰ ਹੈਂਡ ਗ੍ਰਨੇਡ ਪ੍ਰਦਾਨ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਅੱਗੇ ਆਪਣੇ ਕਿਸੇ ਹੋਰ ਕਾਰਕੁੰਨ ਨਾਲ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਖੇਤਰ ਵਿੱਚ ਤਾਲਮੇਲ ਕਰਨ ਲਈ ਕਿਹਾ ਗਿਆ ਹੈ।

ਇਸ ਪੁਖ਼ਤਾ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਸ਼ੱਕੀ ਅਜੈ ਅਤੇ ਜੋਧਬੀਰ ਸਿੰਘ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾ ਰਹੀ ਹੈ ਤਾਂ ਜੋ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਸਬੰਧ ਵਿੱਚ ਐਫਆਈਆਰ ਨੰਬਰ 36 ਮਿਤੀ 18-05-2026 ਨੂੰ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Mann Government Committed to Transform State’s Sports Ecosystem : MLA Sukhanand

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *