ਕੋਰੋਨਾ ਮਹਾਂਮਾਰੀ ਤੋਂ ਮੁਕਤ ਹੋ ਚੁੱਕੇ ਇਸ ਦੇਸ਼ ਵਿਚ ਮੁੜ ਤੋਂ ਸਾਹਮਣੇ ਆਏ 2 ਨਵੇਂ ਕੇਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਵਾਇਰਸ ਤੋਂ ਮੁਕਤ ਹੋ ਚੁੱਕੇ ਨਿਊਜ਼ੀਲੈਂਡ ਵਿਚ ਇਸ ਮਹਾਂਮਾਰੀ ਨੇ ਮੁੜ ਤੋਂ ਦਸਤਕ ਦੇ ਦਿੱਤੀ ਹੈ। ਅੱਜ ਮੰਗਲਵਾਰ ਨੂੰ ਨਿਊਜ਼ੀਲੈਂਡ ਸਰਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਵਾਇਰਸ ਤੋਂ ਮੁਕਤ ਹੋ ਚੁੱਕੇ ਨਿਊਜ਼ੀਲੈਂਡ ਵਿਚ ਇਸ ਮਹਾਂਮਾਰੀ ਨੇ ਮੁੜ ਤੋਂ ਦਸਤਕ ਦੇ ਦਿੱਤੀ ਹੈ। ਅੱਜ ਮੰਗਲਵਾਰ ਨੂੰ ਨਿਊਜ਼ੀਲੈਂਡ ਸਰਕਾਰ ਨੇ ਦੱਸਿਆ ਹੈ ਕਿ ਦੇਸ਼ ਵਿਚ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਨਵੇਂ ਕੇਸਾਂ ਤੋਂ ਮੁਕਤ ਰਹਿਣ ਦਾ ਪਿਛਲੇ 24 ਦਿਨਾਂ ਤੋਂ ਚੱਲਿਆ ਆ ਰਿਹਾ ਸਿਲਸਿਲਾ ਟੁੱਟ ਗਿਆ ਹੈ।

New Zealand's Female PM Is Most Popular Leader In A Century As ...

ਪਿਛਲੇ ਸੋਮਵਾਰ(8 ਜੂਨ) ਨੂੰ ਆਖਰੀ ਕੋਰੋਨਾ ਮਰੀਜ਼ ਠੀਕ ਹੋਣ ਮਗਰੋਂ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਆਰਡਰਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦਾ ਦੇਸ਼ ਕੋਰੋਨਾ ਮੁਕਤ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਸੀ ਕਿ ”ਨਿਸ਼ਚਿਤ ਰੂਪ ਨਾਲ ਮੁੜ ਤੋਂ ਮਾਮਲੇ ਸਾਹਮਣੇ ਆ ਸਕਦੇ ਹਨ ਪਰ ਇਹ ਅਸਫਲਤਾ ਦੀ ਨਿਸ਼ਾਨੀ ਨਹੀਂ ਹੋਵੇਗੀ। ਇਹ ਇਸ ਵਾਇਰਸ ਦੀ ਅਸਲੀਅਤ ਹੈ ਪਰ ਸਾਨੂੰ ਪੂਰੀ ਤਿਆਰੀ ਰੱਖਣੀ ਹੋਵੇਗੀ”।ਉੱਥੇ ਹੀ ਨਿਊਜ਼ੀਲੈਂਡ ਦੇ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਦੋਣੋਂ ਨਵੇਂ ਮਾਮਲੇ ਬ੍ਰਿਟੇਨ ਤੋਂ ਹਾਲ ਦੀ ਯਾਤਰਾ ਨਾਲ ਜੁੜੇ ਹਨ। ਇਸ ਸੰਬੰਧ ਵਿਚ ਹੋਰ ਜਾਣਕਾਰੀ ਇੱਕਠੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਨਿਊਜ਼ੀਲੈਂਡ ਦੁਨੀਆ ਦੇ ਉਨ੍ਹਾਂ ਗਿਣੇ-ਚੁਣੇ ਦੇਸ਼ਾਂ ਵਿਚ ਸ਼ਾਮਲ ਹੈ, ਜਿੱਥੇ ਕੋਰੋਨਾ ਨੇ ਤਬਾਹੀ ਨਹੀਂ ਮਚਾਈ ਹੈ। ਇੱਥੇ ਕੋਰੋਨਾ ਕਾਰਨ ਕੇਵਲ 22 ਮੌਤਾਂ ਹੋਈਆਂ ਹਨ ਅਤੇ 1500 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ 2 ਮਾਮਲਿਆਂ ਨੂੰ ਮਿਲਾ ਕੇ ਇਹ ਗਿਣਤੀ 1502 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਦੀ ਸਰਕਾਰ ਨੇ ਕੋਰੋਨਾ ਉੱਤੇ ਕਾਬੂ ਪਾਉਣ ਲਈ ਸ਼ੁਰੂਆਤ ਵਿਚ ਹੀ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਸਨ। ਦੇਸ਼ ਦੇ ਸਾਰੇ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ ਸੀ। ਟੈਸਟਿੰਗ ਦੀ ਗਤੀ ਤੇਜ਼ ਕਰ ਦਿੱਤੀ ਗਈ ਸੀ ਅਤੇ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਟ੍ਰੈਸਿੰਗ ਉੱਤੇ ਜ਼ੋਰ ਦਿੱਤਾ ਗਿਆ ਸੀ ਤਾਂ ਜੋ ਇਸ ਦੇ ਫੈਲਣ ਉੱਤੇ ਰੋਕ ਲਗਾਈ ਜਾ ਸਕੇ।

Leave a Reply

Your email address will not be published. Required fields are marked *