ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਦੇ ਨੇੜੇ ਇਕ ਭਿਆਨਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਇਕ ਟੈਂਕਰ ਅਤੇ ਟਾਟਾ ਦੇ ਵਿੱਚ ਭਿਆਨਕ ਟੱਕਰ ਹੋ ਗਈ ਸੀ। ਇਹ ਹਾਦਸਾ ਇਹਨਾਂ ਭਿਆਨਕ ਸੀ ਕਿ ਮੌਕੇ ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਟਾਟਾ 207 ਵਿੱਚ ਪਰਿਵਾਰ ਸਵਾਰ ਸੀ ਜੋ ਆਪਣੇ ਘਰ ਨੂੰ ਵਾਪਿਸ ਜਾ ਰਿਹਾ ਸੀ ਪਰ ਅਚਾਨਕ ਹੀ ਰਾਸਤੇ ਵਿੱਚ ਕਾਰ ਦੀ ਇਕ ਟੈਂਕਰ ਦੇ ਨਾਲ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਮੌਕੇ ਤੇ ਹੀ 2 ਲੋਕਾਂ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਦੇ ਕਾਰਨ 12 ਲੋਕ ਗੰਭੀਰ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਨਾਲ ਹੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

