ਚੀਨ ਸਰਹੱਦ ‘ਤੇ ਸ਼ਹੀਦ ਹੋਏ ਪੰਜਾਬ ਦੇ 2 ਸੂਰਬੀਰਾਂ ਦਾ ਕੀਤਾ ਗਿਆ ਅੰਤਿਮ ਸਸਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਸੋਮਵਾਰ ਨੂੰ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਦੌਰਾਨ ਭਾਰਤ ਦੇ 20 ਜਵਾਨ ਸ਼ਹੀਦ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਸੋਮਵਾਰ ਨੂੰ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਦੌਰਾਨ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦ ਹੋਣ ਵਾਲੇ ਜਵਾਨਾਂ ਵਿਚ ਪੰਜਾਬ ਦੇ ਵੀ ਚਾਰ ਜਵਾਨ ਸ਼ਾਮਲ ਸਨ, ਜਿਨ੍ਹਾਂ ਵਿਚੋਂ ਦੋ ਜਵਾਨ ਸੂਬੇਦਾਰ ਮਨਦੀਪ ਸਿੰਘ ਅਤੇ ਸਤਨਾਮ ਸਿੰਘ ਦਾ ਅੱਜ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡਾਂ ਵਿਚ ਅੰਤਿਮ ਸਸਕਾਰ ਕੀਤਾ ਗਿਆ ਹੈ। ਸ਼ਹਾਦਤ ਦਾ ਜਾਮ ਪੀਣ ਵਾਲੇ ਇਹ ਦੋਣੋਂ ਜਵਾਨ 3 ਮੀਡੀਆ ਰੈਜੀਮੈਂਟ ਨਾਲ ਸੰਬੰਧ ਰੱਖਦੇ ਸਨ।

https://www.facebook.com/LivingIndiaNewschannel/videos/4284869948191526/?t=4

ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਜਦੋਂ ਉਸ ਦੇ ਜੱਦੀ ਪਿੰਡ ਸੀਲ ਵਿਚ ਲਿਆਈ ਗਈ ਤਾਂ ਹਰ ਇਕ ਦੀਆਂ ਅੱਖਾਂ ਨਮ ਹੋ ਗਈਆਂ। ਸ਼ਹੀਦ ਮਨਦੀਪ ਸਿੰਘ ਦੀ ਪਤਨੀ ਅਤੇ ਦੋਵੇਂ ਬੱਚਿਆਂ(ਲੜਕਾ ਅਤੇ ਲੜਕੀ) ਨੇ ਆਪਣੇ ਜਾਬਾਜ਼ ਪਿਤਾ ਦੀ ਸ਼ਹਾਦਤ ਨੂੰ ਸਲਾਮ ਕੀਤਾ। ਇਸ ਤੋਂ ਇਲਾਵਾ ਪ੍ਰਸ਼ਾਨਿਕ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਕਈ ਰਾਜਨੀਤਿਕ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ, ਜਿਸ ਤੋਂ ਬਾਅਦ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ। ਸ਼ਹੀਦ ਮਨਦੀਪ ਸਿੰਘ ਸਾਲ 1998 ਵਿਚ ਫੌਜ ‘ਚ ਭਰਤੀ ਹੋਏ ਸਨ। ਉਹ ਆਪਣੀ ਲੜਕੀ ਮਹਿਕਪ੍ਰੀਤ(12) ਅਤੇ ਲੜਕੇ ਜੋਬਨਪ੍ਰੀਤ(10) ਦੇ ਨਾਲ ਆਪਣੀ ਪਤਨੀ ਨੂੰ ਪਿੱਛੇ ਛੱਡ ਗਏ ਹਨ। ਉੱਥੇ ਹੀ ਗੁਰਦਾਸਪੁਰ ਦੇ ਸ਼ਹੀਦ ਹੋਏ ਜਵਾਨ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਨੂੰ ਜ਼ਿਲ੍ਹੇ ਦੇ ਤਿਬੜੀ ਕੈਂਟ ਲਿਆਂਦਾ ਗਿਆ ਜਿੱਥੇ ਪ੍ਰਸ਼ਾਸਨ ਅਤੇ ਫੌਜ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਮ੍ਰਿਤਕ ਦੇਹ ਆਖਰੀ ਵਿਦਾਈ ਲਈ ਉਸ ਦੇ ਜੱਦੀ ਪਿੰਡ ਭੋਜਰਾਜ ਵਿਖੇ ਲਿਆਈ ਗਈ, ਜਿੱਥੇ ਪੂਰੇ ਪਰਿਵਾਰ ਨੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ। ਉੱਥੇ ਹੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਸਮੇਤ ਕਈ ਰਾਜਨੀਤਿਕ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਫਿਰ ਪੂਰੇ ਰਾਸ਼ਟਰੀ ਸਨਾਮਨਾ ਦੇ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਸ਼ਹੀਦ ਸਤਨਾਮ ਸਿੰਘ ਆਪਣੇ ਮਾਂ-ਪਿਓ, ਪਤਨੀ ਤੇ ਦੋ ਬੱਚੇ ਪ੍ਰਭਜੋਤ ਸਿੰਘ(16) ਤੇ ਮਨਜੀਤ ਕੌਰ(17) ਨੂੰ ਹਮੇਸ਼ਾ ਲਈ ਵਿਛੋੜਾ ਦੇ ਗਏ ਹਨ।

Leave a Reply

Your email address will not be published. Required fields are marked *