ਸਟਡੀ ਵੀਜ਼ੇ ਤੇ ਨਿਊਜ਼ੀਲੈਂਡ ਗਏ 2 ਪੰਜਾਬੀ ਨੌਜਵਾਨ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ, 1 ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਿਊਜ਼ੀਲੈਂਡ ਦੇ ਸ਼ਹਿਰ ਵਾਇਕਾਟੇ ਵਿੱਚ ਇਕ ਭਿਆਨਕ ਤੇ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਹੋਇਆ ਇਹ ਹਾਦਸਾ ਇਹਨਾਂ ਭਿਆਨਕ ਸੀ ਕਿ ਦੋ ਨੌਜਵਾਨਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਿਊਜ਼ੀਲੈਂਡ ਦੇ ਸ਼ਹਿਰ ਵਾਇਕਾਟੇ ਵਿੱਚ ਇਕ ਭਿਆਨਕ ਤੇ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਹੋਇਆ ਇਹ ਹਾਦਸਾ ਇਹਨਾਂ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨਾਂ ਵਿੱਚੋਂ ਇਕ ਨੌਜਵਾਨ ਅੰਮ੍ਰਿਤਸਰ ਦਾ ਤੇ ਇਕ ਦਿੱਲੀ ਦਾ ਰਹਿਣ ਵਾਲਾ ਹੈ ਜਦਕਿ ਜਖਮੀ ਹੋਇਆ ਨੌਜਵਾਨ ਨੌਜਵਾਨ ਸੰਗਰੂਰ ਦਾ ਦੱਸਿਆ ਜਾ ਰਿਹਾ ਹੈ।

New Zealand

ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨੋਂ ਨੌਜਵਾਨ ਇਕ  ਕਾਰ ਵਿੱਚ ਸਵਾਰ ਹੋਕੇ ਕਿਤੇ ਜਾ ਰਹੇ ਸੀ ਕਿ ਅਚਾਨਕ ਹੀ ਉਹਨਾਂ ਦੀ ਗੱਡੀ ਰਸਤੇ ਵਿੱਚ ਕਿਸੇ ਦੂਜੀ ਗੱਡੀ ਦੇ ਨਾਲ ਟੱਕਰਾ ਗਈ। ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਜਖ੍ਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਤਿਨੋਂ ਨੌਜਵਾਨ ਸਟੱਡੀ ਵੀਜੇ ਤੇ ਨਿਊਜ਼ੀਲੈਂਡ ਗਏ ਹੋਏ ਸੀ ਤੇ ਇਹਨਾਂ ਵਿੱਚੋਂ ਇਕ ਦੀ ਪੜਾਈ ਚੱਲ ਰਹੀ ਸੀ। ਪਰ ਇਸ ਭਿਆਨਕ ਹਾਦਸੇ ਨੇ ਉਹਨਾਂ ਦੇ ਸਾਰੇ ਸੁਪਨਿਆ ਨੂੰ ਬਰਬਾਦ ਕਰਕੇ ਰੱਖ ਦਿੱਤਾ। ਉੱਥੇ ਹੀ ਦੂਜੇ ਪਾਸੇ ਇਸ ਹਾਦਸੇ ਦੇ ਕਾਰਨ ਉਹਨਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਫਿਲਹਾਲ ਉਹਨਾਂ ਦੀਆਂ ਲਾਸ਼ਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *