ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ ਦੋ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ’ਚ ਹੋਏ ਸ਼ਾਮਿਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਹਨਾਂ ਦੋਵਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੇਲੇ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕੀਤੀ ਸੀ।

ਉਹਨਾਂ ਨੇ ਪਾਇਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਅੰਬਾਲਾ ਤੋਂ ਮੈਂਬਰ ਅਮਰੀਕ ਸਿੰਘ ਜਨੈਤਪੁਰਾ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਉਹਨਾਂ ਨੂੰ ਸਿਰੋਪਾਓ ਭੇਂਟ ਕਰ ਕੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਆਉਂਦੇ ਦਿਨਾਂ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ।

ਉਹਨਾਂ ਨੇ ਪਿਛਲੇ ਸਾਲਾਂ ਦੌਰਾਨ ਅਕਾਲੀ ਦਲ ਛੱਡ ਕੇ ਗਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਵਿਚ ਮੁੜ ਸ਼ਾਮਲ ਹੋਣ। ਉਹਨਾਂ ਕਿਹਾ ਕਿ ਜੇਕਰ ਮੇਰੇ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਂ ਉਸ ਲਈ ਮੁਆਫੀ ਮੰਗਦਾ ਹਾਂ ਪਰ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਵਾਲੀਆਂ ਤਾਕਤਾਂ ਨੂੰ ਮਾਤ ਪਾਉਣ ਲਈ ਸਾਡਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ।

Leave a Reply

Your email address will not be published. Required fields are marked *