ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਬਦਮਾਸਾ ਦੇ ਹੌਂਸਲੇ ਇਹਨੀ ਜਿਆਦਾ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ ਦਿਹਾੜੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨੂੰ ਅੰਜਾਮ ਦੇਣ ਚ ਪਿੱਛੇ ਨਹੀਂ ਹੱਟਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ।
ਦਸ ਦਈਏ ਕਿ ਦਿਨ ਦਿਹਾੜੇ ਬਦਮਾਸਾਂ ਨੇ ਗੋਲੀ ਚਲਾਈ ਜਿਸ ਕਾਰਨ ਦੋ ਵਿਅਕਤੀ ਇਸ ਫਾਇਰਿੰਗ ਦੇ ਕਾਰਨ ਗੰਭੀਰ ਜਖਮੀ ਹੋ ਗਏ। ਜਿਸ ਕਾਰਨ ਗੰਭੀਰ ਵਿਅਕਤੀਆਂ ਚੋਂ ਇਕ ਨੂੰ ਪਟਿਆਲਾ ਤੇ ਦੂਜੇ ਨੂੰ ਲੁਧਿਆਣਾ ਰੈਫਰ ਕੀਤਾ ਗਿਆ ਹੈ। ਇਹ ਘਟਨਾ ਸੁਨਾਮ ਦੇ ਫੋਕਲ ਪੁਆਇਂਟ ਦੇ ਨੇੜੇ ਦੀ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

