ਯੂ.ਏ.ਈ. ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਬਦਲਾਅ

ਆਬੂਧਾਬੀ (ਇੰਟ.)-ਸੰਯੁਕਤ ਅਰਬ ਅਮੀਰਾਤ (United Arab Emirates) ਜਾਣ ਵਾਲੇ ਭਾਰਤੀ ਯਾਤਰੀਆਂ (Indian travelers) ਲਈ ਏਅਰ ਇੰਡੀਆ (Air India) ਨੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ। ਏਅਰ…

ਆਬੂਧਾਬੀ (ਇੰਟ.)-ਸੰਯੁਕਤ ਅਰਬ ਅਮੀਰਾਤ (United Arab Emirates) ਜਾਣ ਵਾਲੇ ਭਾਰਤੀ ਯਾਤਰੀਆਂ (Indian travelers) ਲਈ ਏਅਰ ਇੰਡੀਆ (Air India) ਨੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ। ਏਅਰ ਇੰਡੀਆ (Air India) ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ (Twitter account) ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਜੋ ਭਾਰਤੀ ਨਾਗਰਿਕ ਸੰਯੁਕਤ ਅਰਬ ਅਮੀਰਾਤ (United Arab Emirates) ਜਾਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ  ਰੈਪਿਡ ਪੀ.ਸੀ.ਆਰ. ਟੈਸਟ (Rapid PCR Test) ਕਰਾਉਣ ਲਈ ਹੁਣ ਉਡਾਣ ਤੋਂ ਨਿਰਧਾਰਿਤ ਸਮੇਂ ਤੋਂ 6 ਘੰਟੇ ਪਹਿਲਾਂ ਹਵਾਈਅੱਡੇ (Airport) ’ਤੇ ਪਹੁੰਚਣਾ ਪਏਗਾ। ਨਵੇਂ ਨਿਯਮ ਮੰਗਲਵਾਰ ਤੋਂ ਲਾਗੂ ਹੋ ਚੁੱਕੇ ਹਨ। ਦੱਸ ਦੇਈਏ ਕਿ 5 ਅਗਸਤ ਤੋਂ ਯੂ.ਏ.ਈ. ਨੇ ਕੁੱਝ ਸ਼੍ਰੇਣੀਆਂ ਦੇ ਯਾਤਰੀਆਂ ਨੂੰ ਭਾਰਤ ਤੋਂ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਹੈ।

Air India opens online and tele bookings for select international  destinations | Details here | India News – India TV

Read more- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ

ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਵਿਚਾਲੇ ਉਡਾਣਾਂ ਦੀ ਸ਼ੁਰੂਆਤ ਹੋਣ ਦੇ ਬਾਅਦ ਤੋਂ ਯਾਤਰੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਕ ਪਾਸੇ ਭਾਰਤ ਵਿਚ ਫਸੇ ਯੂ.ਏ.ਈ. ਨਿਵਾਸੀ ਅਤੇ ਕਾਮੇ ਆਪਣੇ ਘਰਾਂ ਅਤੇ ਕੰਮ ’ਤੇ ਪਰਤਣਾ ਚਾਹੁੰਦੇ ਹਨ ਤਾਂ ਉਥੇ ਹੀ ਲੰਬੇ ਸਮੇਂ ਤੋਂ ਯੂ.ਏ.ਈ. ਵਿਚ ਰਹਿ ਰਹੇ ਭਾਰਤੀ ਪਹਿਲੀ ਉਡਾਣ ਰਾਹੀਂ ਆਪਣੇ ਘਰ ਆਉਣਾ ਚਾਹੁੰਦੇ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਉਨ੍ਹਾਂ ਪ੍ਰਵਾਸੀਆਂ ਦੀ ਵੀ ਹੈ, ਜੋ ਗਰਮੀ ਦੀਆਂ ਛੁੱਟੀਆਂ ਭਾਰਤ ਮਨਾਉਣਾ ਚਾਹੁੰਦੇ ਸਨ।

Leave a Reply

Your email address will not be published. Required fields are marked *