ਮੰਡੀ ਗੋਬਿੰਦਗੜ੍ਹ ‘ਚ ਕਹਿਰ ਬਣ ਕੇ ਦੌੜਿਆ ਬੇਕਾਬੂ ਟਿੱਪਰ: 2 ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਜਾਨ ਬਚਾਉਣ ਲਈ ਛਾਲ ਮਾਰਨ ਵਾਲੇ ਡਰਾਈਵਰ ਸਮੇਤ 2 ਦੀ ਮੌਤ

ਮੰਡੀ ਗੋਬਿੰਦਗੜ੍ਹ : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਨੈਸ਼ਨਲ ਹਾਈਵੇਅ ‘ਤੇ ਇੱਕ ਬੇਹੱਦ ਰੂਹ ਕੰਬਾਊ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਖੰਨਾ…

ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਨੈਸ਼ਨਲ ਹਾਈਵੇਅ 'ਤੇ ਇੱਕ ਬੇਹੱਦ ਰੂਹ ਕੰਬਾਊ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।

ਮੰਡੀ ਗੋਬਿੰਦਗੜ੍ਹ : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਨੈਸ਼ਨਲ ਹਾਈਵੇਅ ‘ਤੇ ਇੱਕ ਬੇਹੱਦ ਰੂਹ ਕੰਬਾਊ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਖੰਨਾ ਸਾਈਡ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਬੇਕਾਬੂ ਟਿੱਪਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਅਤੇ ਬਾਅਦ ਵਿੱਚ ਸੜਕ ਕਿਨਾਰੇ ਬਣੀ ਇੱਕ ਇਮਾਰਤ ਵਿੱਚ ਜਾ ਵੜਿਆ। ਇਸ ਭਿਆਨਕ ਹਾਦਸੇ ਵਿੱਚ ਟਿੱਪਰ ਚਾਲਕ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਜਾਨ ਬਚਾਉਣ ਲਈ ਟਿੱਪਰ ‘ਚੋਂ ਛਾਲ ਮਾਰਨ ਵਾਲਾ ਡਰਾਈਵਰ ਖੁਦ ਬਣਿਆ ਸ਼ਿਕਾਰ

ਪ੍ਰਤੱਖਦਰਸ਼ੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਟਿੱਪਰ ਖਾਲਸਾ ਸਕੂਲ ਦੇ ਸਾਹਮਣੇ ਸਥਿਤ ਸ਼ਰਾਬ ਦੇ ਠੇਕੇ ਨੇੜੇ ਪਹੁੰਚਿਆ। ਟਿੱਪਰ ਅਚਾਨਕ ਬੇਕਾਬੂ ਹੋ ਗਿਆ, ਜਿਸ ਨੂੰ ਦੇਖ ਕੇ ਡਰਾਈਵਰ ਘਬਰਾ ਗਿਆ। ਆਪਣੀ ਜਾਨ ਬਚਾਉਣ ਦੇ ਚੱਕਰ ਵਿੱਚ ਜਿਵੇਂ ਹੀ ਡਰਾਈਵਰ ਨੇ ਚੱਲਦੇ ਹੋਏ ਟਿੱਪਰ ਵਿੱਚੋਂ ਹੇਠਾਂ ਛਾਲ ਮਾਰੀ, ਤਾਂ ਉਹ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਗਿਆ। ਜ਼ੋਰਦਾਰ ਟੱਕਰ ਕਾਰਨ ਡਰਾਈਵਰ ਦਾ ਸਿਰ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਇਆ ਅਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

1 ਜ਼ਖਮੀ ਚੰਡੀਗੜ੍ਹ ਰੈਫਰ

ਡਰਾਈਵਰ ਤੋਂ ਬਿਨਾਂ ਦੌੜ ਰਹੇ ਇਸ ਬੇਕਾਬੂ ਟਿੱਪਰ ਨੇ ਅੱਗੇ ਜਾ ਰਹੇ 2 ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਟੱਕਰ ਵਿੱਚ ਇੱਕ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਸ਼ੁਰੂਆਤੀ ਇਲਾਜ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਟਿੱਪਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਉਸ ਨੇ ਸ਼ਰਾਬ ਦੇ ਠੇਕੇ ਕੋਲ ਖੜ੍ਹੇ ਕਈ ਹੋਰ ਮੋਟਰਸਾਈਕਲ ਅਤੇ ਐਕਟਿਵਾ ਸਕੂਟਰਾਂ ਨੂੰ ਵੀ ਬੁਰੀ ਤਰ੍ਹਾਂ ਕੁਚਲ ਦਿੱਤਾ ਅਤੇ ਆਖਰਕਾਰ ਇੱਕ ਦੁਕਾਨ/ਇਮਾਰਤ ਵਿੱਚ ਜਾ ਕੇ ਰੁਕਿਆ, ਜਿਸ ਨਾਲ ਇਮਾਰਤ ਦਾ ਵੀ ਵੱਡਾ ਨੁਕਸਾਨ ਹੋਇਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਡਰਾਈਵਰ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਦੀ ਵੀ ਭਾਲ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Horrific road accident: ਤੇਜ਼ ਰਫ਼ਤਾਰ ਕਾਰ ਨੇ ਦੁਕਾਨਦਾਰ ਨੂੰ ਕੁਚਲਿਆ, ਹਸਪਤਾਲ ‘ਚ ਤੋੜਿਆ ਦਮ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *