ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਥੇ ਹੋਈ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਰਤ-ਪਾਕਿਸਤਾਨ ਬਾਰਡਰ ’ਤੇ ਡਰੋਨ ਰੋਕਣ ਵਾਸਤੇ ਸਿਸਟਮ ਜਲਦੀ ਹੀ ਲਗਾਏ ਜਾਣਗੇ।
ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਨੀਮ ਫੌਜੀ ਦਸਤਿਆਂ ਤੇ ਫੌਜ ਵਿਚ ਜ਼ਿਆਦਾਤਰ ਮੁਲਾਜ਼ਮ ਉੱਤਰੀ ਜ਼ੋਨਲ ਕੌਂਸਲ ਅਧੀਨ ਆਉਂਦੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਆਉਂਦੇ ਹਨ। ਉਹਨਾਂ ਕਿਹਾ ਕਿ ਮੋਦੀ ਸਰਕਾਰ ਬਾਰਡਰ ’ਤੇ ਸੁਰੱਖਿਆ ਸਿਸਟਮ ਹੋਰ ਮਜ਼ਬੂਤ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ ਤੇ ਛੇਤੀ ਹੀ ਸਾਡੇ ਦੇਸ਼ ਦੀਆਂ ਸਰਹੱਦਾਂ ’ਤੇ ਡਰੋਨ ਵਿਰੋਧੀ ਸਿਸਟਮ ਲਗਾਏ ਜਾਣਗੇ।
ਬੀਤੇ ਦਿਨ ਤਿੰਨ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੇ ਪਾਣੀਆ, ਰਾਜਧਾਨੀ ਅਤੇ ਆਰਡੀਐਫ ਦਾ ਮੁੱਦੇ ਉੱਤੇ ਵਿਚਾਰ ਚਰਚਾ ਕੀਤੀ ਗਈ।
