ਕੋਰੋਨਾ ਤੋਂ ਬਚਣ ਲਈ ਮੋਦੀ ਸਰਕਾਰ ਦੇ ਮੰਤਰੀ ਨੇ ਦਿੱਤਾ ਅਜਿਹਾ ਤਰਕ, ਜਾਣ ਕੇ ਰਹਿ ਜਾਵੋਗੇ ਹੈਰਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਭਾਰਤ ਵਿਚ ਲਗਾਤਾਰ ਵੱਧ ਰਹੇ ਮਾਮਲੇ ਆਮ ਲੋਕਾਂ ਅਤੇ ਸਰਕਾਰਾਂ ਦੀ ਚਿੰਤਾਂਵਾਂ ਵਿਚ ਵਾਧਾ ਕਰ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਭਾਰਤ ਵਿਚ ਲਗਾਤਾਰ ਵੱਧ ਰਹੇ ਮਾਮਲੇ ਆਮ ਲੋਕਾਂ ਅਤੇ ਸਰਕਾਰਾਂ ਦੀ ਚਿੰਤਾਂਵਾਂ ਵਿਚ ਵਾਧਾ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਮੋਦੀ ਸਰਕਾਰ ਦੇ ਮੰਤਰੀ ਅਸ਼ਵਨੀ ਕੁਮਾਰ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਇਕ ਅਜੀਬੋ-ਗਰੀਬ ਤਰਕ ਦਿੰਦਿਆ ਕਿਹਾ ਹੈ ਕਿ ਅਜਿਹੇ ਵਾਇਰਸ ਦੇ ਖਾਤਮੇ ਲਈ ਧੁੱਪ ਸੇਂਕਣੀ ਚਾਹੀਦੀ ਹੈ।

ਦਰਅਸਲ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਕੋਰੋਨਾ ਵਾਇਰਸ ਤੋਂ ਬੱਚਣ ਦਾ ਆਪਣਾ ਵੱਖਰਾ ਹੀ ਤਰੀਕਾ ਦੱਸਦੇ ਹੋਏ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਹੈ ਕਿ 10-15 ਮਿੰਟ ਧੁੱਪ ਜਰੂਰ ਸੇਂਕਣੀ ਚਾਹੀਦੀ ਹੈ ਇਸ ਨਾਲ ਇਕ ਤਾਂ ਵਿਟਾਮਿਨ ਡੀ ਸਾਡੇ ਸਰੀਰ ਨੂੰ ਮਿਲਦਾ ਹੈ ਉੱਥੇ ਹੀ ਅਜਿਹੇ ਵਾਇਰਸਾਂ ਦਾ ਖਾਤਮਾ ਵੀ ਧੁੱਪ ਸੇਂਕਣ ਦੇ ਨਾਲ ਹੀ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣਾ ਪ੍ਰਕੋਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੂਰੇ ਦੇਸ਼ ਵਿਚੋਂ ਹੁਣ ਤੱਕ 171 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 3 ਲੋਕਾਂ ਨੇ ਆਪਣੀ ਜਾਨ ਵੀ ਗਵਾਈ ਹੈ। ਸਰਕਾਰ ਨੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਇਆ ਕਈ ਵੱਡੇ ਫੈਸਲੇ ਵੀ ਲਏ ਹਨ। ਖੁਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕੋਰੋਨਾ ਨਾਲ ਪੈਦਾ ਹੋਏ ਹਾਲਾਤਾਂ ਦੀ ਸਮੀਖਿਆ ਕਰਨ ਵਾਸਤੇ ਇਕ ਬੈਠਕ ਕਰਨਗੇ ਅਤੇ ਉਨ੍ਹਾਂ ਨੇ ਰਾਤ ਨੂੰ 8 ਵਜੇ ਰਾਸ਼ਟਰ ਨੂੰ ਸੰਬੋਧਨ ਵੀ ਕਰਨਾ ਹੈ।

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 150 ਤੋਂ ਵੱਧ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸੀਬੀਐਸਈ ਅਤੇ ਆਈਸੀਐਸਈ ਦੀ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਨੂੰ ਵੀ ਮੁਅਤਲ ਕਰਨ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਨੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਡਰਨ ਦੀ ਨਹੀਂ ਬਲਕਿ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *