ਕੈਲੇਫੋਰਨੀਆ : ਅਮਰੀਕਾ ਦੇ ਕੈਲੇਫੋਰਨੀਆ ( California) ਵਿਚ ਵੱਡੀ ਘਟਨਾ ਸਾਹਮਣੇ ਆਈ ਹੈ। ਇਥੇ ਸੈਨ ਜੋਸ ‘ਚ ਸੇਨ ਜੋਸ ਸ਼ਹਿਰ ‘ਚ (US Firing) ਗੋਲ਼ੀਬਾਰੀ ਹੋਣ ਕਰਕੇ 8 ਲੋਕਾਂ ਦੀ ਮੌਤ ਹੋ ਗਈ। ਵੈਲੀ ਟਰਾਂਸਪੋਰਟੇਸ਼ਨ ਅਥਾਰਿਟੀ ਲਾਈਟ ਰੇਲਯਾਰਡ ‘ਚ ਗੋਲ਼ੀਬਾਰੀ ‘ਚ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ। ਇਸ ਘਟਨਾ ‘ਚ ਕਈ ਜ਼ਖ਼ਮੀ ਵੀ ਹੋਏ ਹਨ। ਸ਼ਹਿਰ ਦੇ ਮੇਅਰ ਸੈਮ ਲਿਕਾਰਡੋ ਨੇ ਇਸ ਘਟਨਾ ਨੂੰ ਸ਼ਹਿਰ ਲਈ ਕਾਲਾ ਧੱਬਾ ਕਰਾਰ ਦਿੱਤਾ। ਅਜੇ ਕੋਈ ਪਛਾਣ ਜਾਰੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅਮਰੀਕਾ ਤੇ ਰੂਸ ਦੇ ਰਿਸ਼ਤਿਆਂ ਵਿਚ ਨਰਮੀ ਆਉਣ ਦੇ ਸੰਕੇਤ, ਪੁਤਿਨ ਨਾਲ ਬਾਈਡੇਨ ਕਰਨਗੇ ਮੁਲਾਕਾਤ
ਜਾਣਕਾਰੀ ਮੁਤਾਬਕ ਇਹ ਗੋਲ਼ੀਬਾਰੀ ਰੇਲ ਕੇਂਦਰ ‘ਤੇ ਹੋਈ ਜੋ ਸਾਂਤਾ ਕਲਾਰਾ ਕਾਊਂਟੀ ਸ਼ੈਰਿਫ ਵਿਭਾਗ ਨਾਲ ਜੁੜਿਆ ਹੋਇਆ ਹੈ। ਇਹ ਇਕ ਆਵਾਜਾਈ ਕੰਟਰੋਲ ਕੇਂਦਰ ਹੈ। ਜਿੱਥੇ ਰੇਲਾਂ ਖੜੀਆਂ ਹੁੰਦੀਆਂ ਹਨ ਤੇ ਇਕ ਰੱਖ-ਰਖਾਵ ਯਾਰਡ ਹੈ। ਘਟਨਾ ‘ਚ ਮਾਰੇ ਗਏ। ਜ਼ਿਆਦਾਤਰ ਲੋਕ ਟ੍ਰਾਂਸਪੋਰਟ ਅਥਾਰਿਟੀ ਦੇ ਕਰਮਚਾਰੀ ਹਨ। ਜੋ ਸਵੇਰ ਸਮੇਂ ਡਿਊਟੀ ਖਤਮ ਕਰਕੇ ਘਰ ਜਾਣ ਦੀ ਤਿਆਰੀ ਕਰ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਬਿਲਡਿੰਗ ਦੇ ਅੰਦਰ ਕੁਝ ਵਿਸਫੋਟਕ ਵੀ ਹੋ ਸਕਦਾ ਹੈ। ਇਸ ਲਈ ਬੰਬ ਡਿਸਪੋਜ਼ਲ ਟੀਮ ਵੀ ਮੌਕੇ ‘ਤੇ ਬੁਲਾਈ ਗਈ।
ਇਹ ਵੀ ਪੜ੍ਹੋ-ਬੈਟਰੀ ਸਵੈਪਿੰਗ ਸਰਵਿਸ ਨਾਲ ਮਾਰਕੀਟ ਵਿਚ ਆਏ ਨਵੇਂ ਇਲੈਕਟ੍ਰਿਕ ਸਕੂਟਰ, ਤੈਅ ਕਰਨਗੇ ਲੰਬਾ ਸਫਰ
ਪੁਲਿਸ ਨੇ ਹੁਣ ਤਕ ਹਮਲਾਵਰ ਦੀ ਪਛਾਣ ਜਨਤਕ ਨਹੀਂ ਕੀਤੀ। ਇਹ ਵੀ ਸਾਫ ਨਹੀਂ ਹੋ ਸਕਿਆ ਕਿ ਫਾਇਰਿੰਗ ਕਿਉਂ ਕੀਤੀ ਗਈ। ਪੁਲਿਸ ਨੇ ਕਿਹਾ ਕਿ ਜਾਂਚ ਤੋਂ ਬਾਅਦ ਵਿਸਥਾਰ ‘ਚ ਜਾਣਕਾਰੀ ਦਿੱਤੀ ਜਾਵੇਗੀ।




