#Update : ਜ਼ਹਿਰੀਲੀ ਸ਼ਰਾਬ ਪੰਜਾਬ ‘ਚ ਹੁਣ ਤੱਕ ਲੈ ਚੁੱਕੀ ਹੈ 90 ਲੋਕਾਂ ਦੀ ਜਾਨ, ਮਾਮਲੇ ‘ਚ ਕਈਂ ਅਫਸਰਾਂ ਉੱਤੇ ਡਿੱਗੀ ਗਾਜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸ਼ੁਰੂ ਹੋਇਆ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸ਼ੁਰੂ ਹੋਇਆ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿਚ ਪਿਛਲੇ ਤਿੰਨ ਦਿਨਾਂ ਤੋਂ ਲੈ ਕੇ ਹੁਣ ਤੱਕ 90 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਕਈਂ ਲੋਕ ਅਜੇ ਵੀ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੰਗ ਲੜ ਰਹੇ ਹਨ। ਉੱਥੇ ਹੀ ਸਰਕਾਰ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਤਿੰਨੋਂ ਜ਼ਿਲ੍ਹਿਆਂ ਦੇ ਈਟੀਓ (ਆਬਾਕਾਰੀ ਅਤੇ ਕਰ ਅਫਸਰ) ਅਤੇ ਕਈਂ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਤਰਨਤਾਰਨ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੁਣ ਤੱਕ ਸੱਭ ਤੋਂ ਵੱਧ 67 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 12 ਲੋਕਾਂ ਦੀ ਜਾਨ ਚੱਲੀ ਗਈ ਹੈ। ਉੱਥੇ ਗੁਰਦਾਸਪੁਰ ਦੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ 11 ਲੋਕਾਂ ਦੀ ਜਾਨ ਲੈ ਲਈ ਹੈ। ਇਸ ਤੋਂ ਇਲਾਵਾ ਜ਼ਹਿਰੀਲੀ ਸਰਾਬ ਪੀਣ ਕਰਕੇ ਹਸਪਤਾਲ ਵਿਚ ਕਈ ਲੋਕਾਂ ਦੀ ਹਾਲਤ ਗੰਭੀਰ ਵੀ ਬਣੀ ਹੋਈ ਹੈ। ਜ਼ਹਿਰੀਲੀ ਸ਼ਰਾਬ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਕਰਕੇ ਹੁਣ ਸੂਬੇ ਦੀ ਕੈਪਟਨ ਸਰਕਾਰ ਵੀ ਸਖਤ ਹੁੰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮੌੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਵਿਚ ਤਿੰਨਾਂ ਜ਼ਿਲ੍ਹਿਆਂ ਦੇ 3 ਈਟੀਓ, 4 ਐਕਸਾਈਜ਼ ਅਫ਼ਸਰ, 4 ਐਸਐਚਓ ਅਤੇ 2 ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਇਸ ਘਿਨਾਉਣੇ ਅਪਰਾਧ ਲਈ ਕਿਸੇ ਵੀ ਦੋਸ਼ੀ ਨੂੰ ਬਖਸਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ।

Leave a Reply

Your email address will not be published. Required fields are marked *