ਫਤਿਹਗੜ੍ਹ ਚੂੜੀਆਂ : ਦੇਰ ਰਾਤ ਫਤਿਹਗੜ੍ਹ ਚੂੜੀਆਂ-ਅਜਨਾਲਾ ਰੋਡ ‘ਤੇ ਇੱਕ ਬਹੁਤ ਹੀ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਅਜਨਾਲਾ ਰੋਡ ਸਥਿਤ ਕਾਨਵੈਂਟ ਸਕੂਲ ਦੇ ਬਿਲਕੁਲ ਸਾਹਮਣੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੋਟਰਸਾਈਕਲ ਆਹਮੋ-ਸਾਹਮਣੇ ਆ ਰਹੇ ਸਨ, ਜਿਨ੍ਹਾਂ ਵਿੱਚੋਂ ਇੱਕ ਮੋਟਰਸਾਈਕਲ ਫਤਿਹਗੜ੍ਹ ਚੂੜੀਆਂ ਵੱਲੋਂ ਅਤੇ ਦੂਜਾ ਅਜਨਾਲਾ ਵੱਲੋਂ ਆ ਰਿਹਾ ਸੀ। ਜਦੋਂ ਇਹ ਦੋਵੇਂ ਕਾਨਵੈਂਟ ਸਕੂਲ ਦੇ ਨੇੜੇ ਪਹੁੰਚੇ ਤਾਂ ਇਨ੍ਹਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਤਿਹਗੜ੍ਹ ਚੂੜੀਆਂ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਹਾਲਾਤ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



