ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਆਉਣ ਵਾਲਿਆਂ ਹਨ ਜਿਸਨੂੰ ਲੈਕੇ ਹਰ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਕਈ ਬਾਲੀਵੁੱਡ ਸਿਤਾਰੇ ਵੀ ਹਨ ਜੋ ਲੋਕਸਭਾ ਚੋਣਾਂ ਚ ਆਪਣੀ ਦਿਲਚਸਪੀ ਦਿਖਾ ਰਹੇ ਹਨ।
ਦਸ ਦਈਏ ਕਿ ਬਾਲੀਵੁੱਡ ਅਭਿਨੇਤਰੀ ਉਰਮਿਲਾ ਮਾਤੋਂਡਕਰ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ ਜਿਹਨਾਂ ਦਾ ਸਵਾਗਤ ਖੁਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਬਾਲੀਵੁੱਡ ਅਭਿਨੇਤਰੀ ਉਰਮਿਲਾ ਮਾਤੋਂਡਕਰ ਨੂੰ ਉੱਤਰ ਮੁੰਬਈ ਤੋਂ ਟਿਕਟ ਦਿੱਤੀ ਗਈ ਹੈ। ਉਹ ਉੱਤਰ ਮੁੰਬਈ ਤੋਂ ਭਾਜਪਾ ਦੀ ਗੋਪਾਲ ਸ਼ੈਟੀ ਦੇ ਵਿਰੁੱਧ ਚੋਣ ਲੜਣਗੇ।

