ਕੋਰੋਨਾ ਵਾਇਰਸ : ਅਮਰੀਕੀ ਰਾਸ਼ਟਰਪਤੀ ਨੇ ਕਰਵਾਇਆ ਟੈਸਟ,ਜਾਂਚ ਰਿਪੋਰਟ ਆਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਕੋਰੋਨਾ ਵਾਇਰਸ ਨੇ ਸੁਪਰ ਪਾਵਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਿਆ ਹੈ। ਕੋਰੋਨਾ ਵਾਇਰਸ ਨੇ ਸੁਪਰ ਪਾਵਰ ਅਮਰੀਕਾ ਨੂੰ ਵੀ ਟੱਕਰ ਦੇ ਦਿੱਤੀ ਹੈ ਅਤੇ ਉੱਥੇ ਵੀ ਹਜਾਰਾਂ ਲੋਕ ਇਸ ਮਹਾਮਾਰੀ ਨਾਲ ਪੀੜਤ ਹਨ ਅਤੇ ਕਈਆਂ ਨੇ ਆਪਣੀ ਜਾਨ ਵੀ ਗਵਾ ਦਿੱਤੀ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਆਪਣਾ ਟੈਸਟ ਕਰਵਾਇਆ ਹੈ ਜਿਸ ਦੀ ਜਾਂਚ ਰਿਪੋਰਟ ਨੈਗਟਿਵ ਆਈ ਹੈ।

Image result for donald trump

ਦਰਅਸਲ ਕੁੱਝ ਦਿਨ ਪਹਿਲਾਂ ਅਮਰੀਕਾ ਤੋਂ ਵਾਪਸ ਆਪਣੇ ਦੇਸ਼ ਪਰਤੇ ਬ੍ਰਾਜੀਲ ਦੇ ਇਕ ਅਧਿਕਾਰੀ ਵਿਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਬ੍ਰਾਜੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਪ੍ਰੈਸ ਸਕੱਤਰ ਫੈਬੀਓ ਵਾਰਜਨਾਗਰਟਨ ਕੁੱਝ ਸਮੇਂ ਪਹਿਲਾ ਅਮਰੀਕਾ ਗਏ ਸਨ ਜਿੱਥੇ ਉਨ੍ਹਾਂ ਨੇ ਵਾਇਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਹੋਰ ਵੱਡੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਜਦੋਂ ਉਹ ਆਪਣੇ ਦੇਸ਼ ਵਾਪਸ ਪਰਤੇ ਤਾਂ ਉਨ੍ਹਾਂ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ। ਇਸ ਗੱਲ ਦਾ ਜ਼ਿਕਰ ਟਰੰਪ ਨੇ ਵੀ ਖੁਦ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦਾ ਟੈਸਟ ਕਰਾਉਣਗੇ ਜਿਸ ਤੋਂ ਬਾਅਦ ਟਰੰਪ ਨੇ ਆਪਣਾ ਟੈਸਟ ਕਰਵਾਇਆ ਹੈ ਅਤੇ ਉਨ੍ਹਾਂ ਦੀ ਜਾਂਚ ਰਿਪੋਰਟ ਬਿਲਕੁੱਲ ਨੈਗਟੀਵ ਆਈ ਹੈ।

ਦੱਸ ਦਈਏ ਕਿ ਅਮਰੀਕਾ ਵਿਚ ਹੁਣ ਤੱਕ 50 ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਇਸ ਮਹਾਮਾਰੀ ਦੇ ਹੁਣ ਤੱਕ ਦੋ ਹਜਾਰ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਨੂੰ ਵੇਖਦੇ ਹੋਏ ਅਮਰੀਕੀ ਨੇ ਆਪਣੇ ਦੇਸ਼ ਵਿਚ ਐਮਰਜੈਂਸੀ ਐਲਾਨ ਦਿੱਤੀ ਹੈ।ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾ ਦਾ ਇਲਾਜ ਵੀ ਮੁਫਤ ਕਰ ਦਿੱਤਾ ਗਿਆ ਹੈ। ਇਹ ਵਾਇਰਸ ਯੂਐਸਏ ਦੇ 50 ਸੂਬਿਆਂ ਵਿਚੋਂ 46 ਸੂਬਿਆਂ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ।

Leave a Reply

Your email address will not be published. Required fields are marked *