ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਜਿਸ ਤੋਂ ਬਾਅਦ ਉਹਨਾਂ ਨੇ ਸਿੱਧੂ ਦੇ ਅਸਤੀਫੇ ਨੂੰ ਰਾਜਪਾਲ ਕੋਲ ਭੇਜ ਦਿੱਤਾ। ਦਸ ਦਈਏ ਕਿ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਵੀ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ।
ਨਾਲ ਹੀ ਉਹਨਾਂ ਨੇ ਕਿਹਾ ਕਿ ਜਦੋ ਤੱਕ ਕੋਈ ਨਵਾਂ ਮੰਤਰੀ ਨਹੀਂ ਮਿਲ ਜਾਂਦਾ ਉਦੋਂ ਤੱਕ ਬਿਜਲੀ ਵਿਭਾਗ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਹੀ ਸੰਭਾਲਣਗੇ। ਪੰਜਾਬ ਦੇ ਰਾਜਪਾਲ ਦੇ ਅਸਤੀਫੇ ਨੂੰ ਮਨਜੂਰ ਕਰਨ ਤੋਂ ਬਾਅਦ ਸਿੱਧੂ ਅਧਿਕਾਰਿਤ ਤੌਰ ਤੇ ਕੈਬਨਿਟ ਚੋਂ ਬਾਹਰ ਹੋ ਗਏ ਹਨ। ਦਸ ਦਈਏ ਕਿ ਵਿਭਾਗ ਦੇ ਬਦਲੇ ਜਾਣ ਤੇ ਨਾਰਾਜ਼ ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜੋ :- CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

