ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ 77ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਾਲ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਆਪਣੇ ਸੰਕਲਪ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸੋਸ਼ਲ ਨੈੱਟਵਰਕਿੰਗ ਸਾਈਟ ‘ਐਕਸ’ ‘ਤੇ ਕਿਹਾ, ‘ਸੁਤੰਤਰਤਾ ਦਿਵਸ ਦੀਆਂ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ।
आप सभी को स्वतंत्रता दिवस की अनेकानेक शुभकामनाएं। आइए, इस ऐतिहासिक अवसर पर अमृतकाल में विकसित भारत के संकल्प को और सशक्त बनाएं। जय हिंद!
Best wishes on Independence Day. We pay homage to our great freedom fighters and reaffirm our commitment to fulfilling their vision. Jai Hind!
— Narendra Modi (@narendramodi) August 15, 2023
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆ ਦਿੱਤੀਆ ਹਨ। ਉਨ੍ਹਾ੍ਂ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
ਆਜ਼ਾਦੀ ਪੂਰੇ ਦੇਸ਼ ਲਈ ਬਹੁਤ ਮਾਅਨੇ ਰੱਖਦੀ ਹੈ…ਪਰ ਪੰਜਾਬ ਦੀ ਮਿੱਟੀ ਤੇ ਜੰਮਿਆਂ ਲਈ ਆਜ਼ਾਦੀ ਦੇ ਪੈਮਾਨੇ ਵੱਖਰੇ ਨੇ…ਪੰਜਾਬ ਨੇ ਪਹਿਲਾਂ ਆਜ਼ਾਦੀ ਲੈਣ ਲਈ ਵਡਮੁੱਲਾ ਯੋਗਦਾਨ ਪਾਇਆ ਤੇ ਉਸ ਤੋਂ ਬਾਅਦ ਹੁਣ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਹਰ ਰੋਜ਼ ਯੋਗਦਾਨ ਪਾ ਰਹੇ ਹਾਂ…ਚਾਹੇ ਗੱਲ ਕਿਸਾਨ ਦੀ ਹੋਵੇ..ਜਵਾਨ ਦੀ ਹੋਵੇ..
ਅੱਜ ਆਜ਼ਾਦੀ ਦੀ… pic.twitter.com/ddArB8fIyg
— Bhagwant Mann (@BhagwantMann) August 15, 2023
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 77ਵੇਂ ਆਜ਼ਾਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆ ਦਿੱਤੀਆ ਹਨ।
ਗੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਣ ਲਈ ਜੰਗ-ਏ-ਆਜ਼ਾਦੀ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸੂਰਵੀਰਾਂ ਨੂੰ ਆਜ਼ਾਦੀ ਦਿਹਾੜੇ ‘ਤੇ ਯਾਦ ਕਰਦੇ ਹੋਏ ਸਿਜਦਾ ਕਰਦਾ ਹਾਂ ਅਤੇ ਸਮੂਹ ਦੇਸ਼ ਵਾਸੀਆਂ ਨੂੰ ਬੇਸ਼ਕੀਮਤੀ ਸੌਗਾਤ ਆਜ਼ਾਦੀ ਦੀਆਂ ਵਧਾਈਆਂ ਦਿੰਦਾ ਹਾਂ।#HappyIndependenceDay pic.twitter.com/latuF8AWLI
— Sukhbir Singh Badal (@officeofssbadal) August 15, 2023
