ਬਾਲੀਵੁੱਡ ਦੀ ਦਿੱਗਜ ਅਦਾਕਾਰਾ ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ, ਡੇਂਗੂ ਦੀ ਹੋਈ ਪੁਸ਼ਟੀ

ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਅਤੇ ਦਿੱਗਜ ਅਦਾਕਾਰਾ ਪੂਨਮ ਢਿੱਲੋਂ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ਨੀਵਾਰ…

ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਅਤੇ ਦਿੱਗਜ ਅਦਾਕਾਰਾ ਪੂਨਮ ਢਿੱਲੋਂ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ਨੀਵਾਰ ਨੂੰ ਇਹ ਖ਼ਬਰ ਸਾਹਮਣੇ ਆਈ ਕਿ ਅਦਾਕਾਰਾ ਡੇਂਗੂ ਤੋਂ ਪੀੜਤ ਹੈ, ਜਿਸ ਕਾਰਨ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਪੂਨਮ ਢਿੱਲੋਂ ਦੀ ਕਰੀਬੀ ਦੋਸਤ ਅਤੇ ਅਦਾਕਾਰਾ ਪਦਮਨੀ ਕੋਲਹਾਪੁਰੇ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੂਨਮ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ ਅਤੇ ਉਮੀਦ ਹੈ ਕਿ ਸ਼ਾਮ ਤੱਕ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ (ਡਿਸਚਾਰਜ) ਮਿਲ ਜਾਵੇਗੀ। ਜ਼ਿਕਰਯੋਗ ਹੈ ਕਿ ਪੂਨਮ ਢਿੱਲੋਂ ਇਸ ਸਮੇਂ ਸਿਨੇ ਐਂਡ ਟੀਵੀ ਆਰਟਿਸਟਸ ਐਸੋਸੀਏਸ਼ਨ (CINTAA) ਦੀ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।

ਇਸ ਤੋਂ ਪਹਿਲਾਂ ਇਹ ਚਰਚਾ ਚੱਲ ਰਹੀ ਸੀ ਕਿ ਅਦਾਕਾਰਾ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਹੌਲੀ-ਹੌਲੀ ਠੀਕ ਹੋ ਰਹੀ ਹੈ। ਉਨ੍ਹਾਂ ਦੇ ਬਿਮਾਰ ਹੋਣ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਉਨ੍ਹਾਂ ਦੇ ਫੈਨਜ਼ ਅਤੇ ਚਾਹੁਣ ਵਾਲੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀਆਂ ਕਾਮਨਾਵਾਂ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Painful accident in Maharashtra: ਆਈਫੋਨ ਦੀ ਜ਼ਿੱਦ ਨੇ ਖ਼ਤਮ ਕੀਤਾ ਪੂਰਾ ਪਰਿਵਾਰ; ਪੁੱਤ ਨੂੰ ਬਚਾਉਂਦੇ ਪਿਤਾ ਖੱਡ ‘ਚ ਡਿੱਗੇ, ਮਾਂ ਨੇ ਵੀ ਮਾਰੀ ਛਾਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *