ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲਾ ਅਤੇ ਸ਼ਰਮਨਾਕ ਮਾਮਲਾ ਸਾਮਹਣੇ ਆਇਆ ਹੈ, ਜਿੱਥੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਵੱਲੋਂ ਇੱਕ ਔਰਤ ਦੀ ਚੱਪਲਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਉਹ ਵਿਅਕਤੀ ਔਰਤ ਦੇ ਮੂੰਹ ‘ਤੇ ਲਗਾਤਾਰ ਚੱਪਲਾਂ ਮਾਰ ਰਿਹਾ ਹੈ, ਜਿਸ ਨੂੰ ਦੇਖ ਕੇ ਆਮ ਲੋਕ ਵੀ ਹੈਰਾਨ ਰਹਿ ਗਏ ਹਨ।
ਮਿਲੀ ਜਾਣਕਾਰੀ ਮੁਸਾਬਕ, ਇਹ ਵਾਇਰਲ ਵੀਡੀਓ ਕਪੂਰਥਲਾ ਦੇ ਇੱਕ ਪ੍ਰਸਿੱਧ ਮੰਦਰ ਦੇ ਬਾਹਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਅਕਸਰ ਉਕਤ ਮੰਦਰ ਦੇ ਬਾਹਰ ਭੀਖ ਮੰਗਣ ਲਈ ਆਉਂਦੀ ਹੈ।
ਸੂਤਰਾਂ ਅਨੁਸਾਰ ਜਦੋਂ ਦੁਕਾਨਦਾਰ ਵਾਪਸ ਆਪਣੀ ਦੁਕਾਨ ‘ਤੇ ਪਹੁੰਚਿਆ, ਤਾਂ ਉਸ ਨੇ ਆਪਣੀ ਪਤਨੀ ਤੋਂ ਸਾਰੀ ਘਟਨਾ ਬਾਰੇ ਪੁੱਛਗਿੱਛ ਕੀਤੀ। ਪਤਨੀ ਨਾਲ ਹੋਈ ਬਹਿਸ ਦੀ ਗੱਲ ਸੁਣ ਕੇ ਗੁੱਸੇ ਵਿੱਚ ਆਏ ਦੁਕਾਨਦਾਰ ਨੇ ਬਿਨਾਂ ਕੁਝ ਸੋਚੇ-ਸਮਝੇ ਉਸ ਬੇਸਹਾਰਾ ਔਰਤ ਨੂੰ ਚੱਪਲਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਵੀਡੀਓ ਵਿੱਚ ਦੁਕਾਨਦਾਰ ਵੱਲੋਂ ਔਰਤ ਉੱਤੇ ਕੀਤੇ ਜਾ ਰਹੇ ਤਸ਼ੱਦਦ ਦੀਆਂ ਤਸਵੀਰਾਂ ਸਾਫ਼ ਨਜ਼ਰ ਆ ਰਹੀਆਂ ਹਨ।
ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਵਾਇਰਲ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਪੀੜਤ ਔਰਤ ਜਾਂ ਦੁਕਾਨਦਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ, ਪਰ ਪੁਲਿਸ ਆਪਣੇ ਪੱਧਰ ‘ਤੇ ਸੱਚਾਈ ਦਾ ਪਤਾ ਲਾਉਣ ਵਿੱਚ ਜੁੱਟੀ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


