Vigilance Bureau ਨੇ Powercom ਦਾ ਐਕਸੀਅਨ ਨੂੰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਲਹਿਰਾਗਾਗਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਪਾਵਰਕਾਮ ਦਫਤਰ ਲਹਿਰਾਗਾਗਾ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

ਲਹਿਰਾਗਾਗਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਪਾਵਰਕਾਮ ਦਫਤਰ ਲਹਿਰਾਗਾਗਾ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ। ਮੇਜਰ ਸਿੰਘ ਬਜ਼ੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਜਦੋਂ ਉਹ ਇਸ ਸਬੰਧੀ ਐਕਸੀਅਨ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿੱਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
 

Leave a Reply

Your email address will not be published. Required fields are marked *