ਵਧ ਸਕਦੀਆਂ ਹਨ ਸਿੱਧੂ ਦੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਨਗਰ-ਨਿਗਮ ਦਫ਼ਤਰ ’ਚ ਕੀਤੀ ਛਾਪੇਮਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਿਕਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ।  ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਨਵੀਂ ਮੁਸ਼ਕਿਲ ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਿਕਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ।  ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਨਵੀਂ ਮੁਸ਼ਕਿਲ ਚ ਫਸਦੇ ਹੋਏ ਨਜਰ ਆ ਰਹੇ ਹਨ। ਦਸ ਦਈਏ ਕਿ ਅੰਮ੍ਰਿਤਸਰ ਚ ਨਗਰ ਨਿਗਮ ਦਫਤਰ ਚ ਵਿਜੀਲੈਂਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ।

vigilance raid  ਬੀਤੇ ਦਿਨ ਇੰਪਰੂਵਮੈਂਟ ਟਰੱਸਟ ਦੇ ਦਫਤਰ ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਅਧਿਕਾਰਿਆਂ ਨੇ ਦਫਤਰ ਦੀਆਂ ਫਾਈਲਾਂ ਜਬਤ ਕੀਤੀਆਂ ਗਈਆਂ ਸੀ। ਦੱਸਣਯੋਗ ਗੱਲ਼ ਹੈ ਕਿ ਕਰੀਬ ਦੋ ਘੰਟੇ ਤੱਕ ਇਹ ਛਾਪੇਮਾਰੀ ਕੀਤੀ ਗਈ ਸੀ। ਇਸ ਤੋਂ ਇਲਾਵਾ ਦਸ ਦਈਏ ਕਿ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਦੀ ਜਾਂਚ ਕੀਤੀ ਗਈ ਸੀ।

vigilance raid

ਇਹਨਾਂ ਦੋ ਸਾਲਾਂ ਤੱਕ ਨਵਜੋਤ ਸਿੰਘ ਸਿੱਧੂ ਕੋਲ ਮਹਿਕਮਾ ਸੀ। ਫਿਲਹਾਲ ਪੰਜਾਬ ਕੈਬਨਿਟ ਹੋਏ ਫੇਰਬਦਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਦੋਵੇ ਹੀ ਮਹਿਕਮੇ ਵਾਪਸ ਲੈ ਲਏ ਸੀ ਤੇ ਉਹਨਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਗਿਆ। ਪਰ ਉਹਨਾਂ ਨੇ ਅਜੇ ਤੱਕ ਆਪਣਾ ਵਿਭਾਗ ਨਹੀਂ ਸੰਭਾਲਿਆ ਹੈ।

navjot singh sidhu

ਜਿਸ ਕਾਰਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੋ ਦਿਨਾਂ ਤੋਂ ਦਿੱਲੀ ਹਾਈਕਮਾਨ ਦੇ ਨਾਲ ਗੱਲਬਾਤ ਕਰਨ ਲਈ ਗਏ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਇਸ  ਦੌਰਾਨ ਕੈਪਟਨ ਅਮਰਿੰਦਰ ਸਿੰਘ ਸਿੱਧੂ ਨੂੰ ਲੈਕੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

 

Leave a Reply

Your email address will not be published. Required fields are marked *