ਵਿਜੀਲੈਂਸ ਨੇ ਸਾਬਕਾ ਸੀਐੱਮ ਚੰਨੀ ’ਤੇ ਕਾਰਵਾਈ ਲਈ ਸਰਕਾਰ ਤੋਂ ਮੰਗੀ ਪ੍ਰਵਾਨਗੀ

ਚੰਡੀਗੜ੍ਹ : ਵਿਜੀਲੈੱਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ।…

ਚੰਡੀਗੜ੍ਹ : ਵਿਜੀਲੈੱਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਜ਼ਿਕਰਯੋਗ ਹੈ ਕਿ ਮਾਮਲਾ ਗੋਆ ’ਚ ਸੂਬਾ ਸਰਕਾਰ ਦੀ ਜ਼ਮੀਨ ਸਸਤੇ ਭਾਅ ’ਤੇ ਪਟੇ ’ਤੇ ਦੇਣ ਦਾ ਹੈ। ਦੱਸ ਦੇਈਏ ਕਿ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਚੌਥੇ ਸਾਬਕਾ ਮੁੱਖ ਮੰਤਰੀ ਹਨ ਜੋ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17 ਇਕ ਤਹਿਤ ਕਾਰਵਾਈ ਕਰਨ ਲਈ ਸਰਕਾਰ ਤੋਂ ਪ੍ਰਵਾਨਗੀ ਜ਼ਰੂਰੀ ਹੁੰਦੀ ਹੈ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਤੋਂ ਮਨਜ਼ੂਰੀ ਮਿਲਣ ਪਿੱਛੋਂ ਚੰਨੀ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ। ਚੰਨੀ ’ਤੇ ਵਿਜੀਲੈਂਸ ਬਿਊਰੋ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਪਰ ਗੋਆ ਦੀ ਜ਼ਮੀਨ ਸਸਤੇ ਭਾਅ ’ਤੇ ਦੇਣ ਦੇ ਮਾਮਲੇ ’ਚ ਕੁਝ ਪੁਖ਼ਤਾ ਸਬੂਤ ਹੱਥ ਲੱਗੇ ਹਨ।

 
 

Leave a Reply

Your email address will not be published. Required fields are marked *