ਅਮਰੀਕਾ ਦੇ ਲੂਸੀਆਨਾ ‘ਚ ਹਿੰਸਾ ਦਾ ਤਾਂਡਵ: ਮਾਲ ‘ਚ ਗੋਲੀਬਾਰੀ ਨਾਲ ਇੱਕ ਦੀ ਮੌਤ, ਪੰਜ ਗ੍ਰਿਫਤਾਰ

ਅਮਰੀਕਾ: ਅਮਰੀਕਾ ਦਾ ਲੂਸੀਆਨਾ ਸੂਬਾ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਦਰਦਨਾਕ ਘਟਨਾਵਾਂ ਕਾਰਨ ਸੁਰਖੀਆਂ ਵਿੱਚ ਹੈ। ਰਾਜ ਦੇ ਵੱਖ-ਵੱਖ ਇਲਾਕਿਆਂ ਵਿੱਚ ਇੱਕ ਹਫ਼ਤੇ ਦੇ ਅੰਦਰ ਵਾਪਰੀਆਂ…

ਅਮਰੀਕਾ ਦਾ ਲੂਸੀਆਨਾ ਸੂਬਾ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਦਰਦਨਾਕ ਘਟਨਾਵਾਂ ਕਾਰਨ ਸੁਰਖੀਆਂ ਵਿੱਚ ਹੈ। ਰਾਜ ਦੇ ਵੱਖ-ਵੱਖ ਇਲਾਕਿਆਂ ਵਿੱਚ

ਅਮਰੀਕਾ: ਅਮਰੀਕਾ ਦਾ ਲੂਸੀਆਨਾ ਸੂਬਾ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਦਰਦਨਾਕ ਘਟਨਾਵਾਂ ਕਾਰਨ ਸੁਰਖੀਆਂ ਵਿੱਚ ਹੈ। ਰਾਜ ਦੇ ਵੱਖ-ਵੱਖ ਇਲਾਕਿਆਂ ਵਿੱਚ ਇੱਕ ਹਫ਼ਤੇ ਦੇ ਅੰਦਰ ਵਾਪਰੀਆਂ ਦੋ ਵੱਡੀਆਂ ਹਿੰਸਕ ਘਟਨਾਵਾਂ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ।

‘ਮਾਲ ਆਫ ਲੂਸੀਆਨਾ’ ਵਿੱਚ ਦੋ ਗੁੱਟਾਂ ਵਿਚਾਲੇ ਭਿਆਨਕ ਝੜਪ

ਬੈਟਨ ਰੂਜ ਸਥਿਤ ‘ਮਾਲ ਆਫ ਲੂਸੀਆਨਾ’ ਦੇ ਫੂਡ ਕੋਰਟ ਨੇੜੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ। ਪੁਲਿਸ ਰਿਪੋਰਟਾਂ ਮੁਤਾਬਕ, ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਪੰਜ ਹੋਰ ਲੋਕ ਜ਼ਖਮੀ ਹੋਏ ਹਨ। ਸ਼ੁਰੂਆਤ ਵਿੱਚ ਜ਼ਖਮੀਆਂ ਦੀ ਗਿਣਤੀ 10 ਦੱਸੀ ਗਈ ਸੀ, ਪਰ ਬਾਅਦ ਵਿੱਚ ਅਧਿਕਾਰੀਆਂ ਨੇ ਇਸ ਨੂੰ ਸੋਧ ਕੇ ਪੰਜ ਕਰ ਦਿੱਤਾ।

ਲੂਸੀਆਨਾ ਦੇ ਗਵਰਨਰ ਜੈਫ ਲੈਂਡਰੀ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਲਗਾਤਾਰ ਪੁਲਿਸ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਮੌਕੇ ‘ਤੇ ਪਹੁੰਚਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਤੁਰੰਤ ਕਾਰਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਲ ਪ੍ਰਸ਼ਾਸਨ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ।

ਘਰੇਲੂ ਕਲੇਸ਼ ਨੇ ਲਈ 8 ਬੱਚਿਆਂ ਦੀ ਜਾਨ

ਇਸ ਘਟਨਾ ਤੋਂ ਪਹਿਲਾਂ, ਐਤਵਾਰ ਨੂੰ ਲੂਸੀਆਨਾ ਦੇ Shreveport ਇਲਾਕੇ ਵਿੱਚ ਇੱਕ ਹੋਰ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਸੀ। ਇੱਕ ਘਰੇਲੂ ਵਿਵਾਦ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ 1 ਤੋਂ 14 ਸਾਲ ਦੇ 8 ਬੱਚਿਆਂ ਸਮੇਤ ਕਈ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ, ਸ਼ਿਕਾਰ ਹੋਏ ਕੁਝ ਬੱਚੇ ਖੁਦ ਹਮਲਾਵਰ ਦੇ ਰਿਸ਼ਤੇਦਾਰ ਸਨ।

ਜਾਣਕਾਰੀ ਮੁਤਾਬਕ, ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਿਆ ਅਤੇ ਫਰਾਰ ਹੋਣ ਲਈ ਇੱਕ ਕਾਰ ਵੀ ਚੋਰੀ ਕੀਤੀ। ਹਾਲਾਂਕਿ, ਬਾਅਦ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਉਹ ਹਮਲਾਵਰ ਵੀ ਮਾਰਿਆ ਗਿਆ। ਪੁਲਿਸ ਨੇ ਅਜੇ ਤੱਕ ਹਮਲਾਵਰ ਦੀ ਪਛਾਣ ਜਨਤਕ ਨਹੀਂ ਕੀਤੀ ਹੈ, ਪਰ ਉਸਨੂੰ ਇੱਕ ਬਾਲਗ ਵਿਅਕਤੀ ਦੱਸਿਆ ਗਿਆ ਹੈ। ਫਿਲਹਾਲ ਪ੍ਰਸ਼ਾਸਨ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
फिनलैंड की यूनिवर्सिटी ऑफ टुर्कू के साथ पंजाब की साझेदारी वैश्विक शिक्षण तकनीकों को पंजाब के क्लासरूम तक पहुंचाने में मददगार : मुख्यमंत्री मान
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *