ਜਲੰਧਰ ‘ਚ ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ, ਡਿਵਾਈਡਰ ‘ਤੇ ਚੜ੍ਹੀ ਗੱਡੀ; ਹਾਦਸੇ ਵਿੱਚ ਲੜਕੀ ਜ਼ਖ਼ਮੀ

ਜਲੰਧਰ :  ਜਲੰਧਰ ਦੇ ਮਕਸੂਦਾਂ ਫਲਾਈਓਵਰ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਦੀ…

ਜਲੰਧਰ :  ਜਲੰਧਰ ਦੇ ਮਕਸੂਦਾਂ ਫਲਾਈਓਵਰ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਲੜਕੀ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ ਅਤੇ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਮਨੀ ਸਿੰਘ ਨੇ ਦੱਸਿਆ ਕਿ ਉਹ ਆਪਣੀ ਗੱਡੀ ਵਿੱਚ ਪੈਟਰੋਲ ਪੁਆ ਕੇ ਵਾਪਸ ਆ ਰਿਹਾ ਸੀ। ਜਦੋਂ ਉਹ ਫਲਾਈਓਵਰ ‘ਤੇ ਚੜ੍ਹ ਰਿਹਾ ਸੀ ਤਾਂ ਅਚਾਨਕ ਇੱਕ ਤੇਜ਼ ਰਫ਼ਤਾਰ ਐਕਟਿਵਾ ਸਵਾਰ ਉਸਦੀ ਗੱਡੀ ਦੇ ਅੱਗੇ ਆ ਗਈ। ਐਕਟਿਵਾ ਸਵਾਰ ਲੜਕੀ ਨੂੰ ਬਚਾਉਣ ਲਈ ਜਦੋਂ ਉਸਨੇ ਕਾਰ ਦੀ ਗਤੀ ਘੱਟ ਕੀਤੀ ਅਤੇ ਬ੍ਰੇਕ ਲਗਾਈ, ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ‘ਤੇ ਚੜ੍ਹ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਵਿੱਚ ਐਕਟਿਵਾ ਸਵਾਰ ਲੜਕੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਦੂਜੇ ਪਾਸੇ, ਟਰੱਕ ਚਾਲਕ ਦਾ ਕਹਿਣਾ ਹੈ ਕਿ ਸੜਕ ‘ਤੇ ਇੱਕ ਤੇਜ਼ ਰਫ਼ਤਾਰ ਐਕਟਿਵਾ ਗੁਜ਼ਰ ਰਹੀ ਸੀ, ਜਿਸ ਨੂੰ ਬਚਾਉਣ ਲਈ ਅੱਗੇ ਜਾ ਰਹੇ ਕਾਰ ਚਾਲਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ। ਅਚਾਨਕ ਬ੍ਰੇਕ ਲੱਗਣ ਕਾਰਨ ਉਹ ਆਪਣੇ ਟਰੱਕ ਨੂੰ ਕਾਬੂ ਨਹੀਂ ਕਰ ਸਕਿਆ ਅਤੇ ਟਰੱਕ ਪਿੱਛੋਂ ਕਾਰ ਨਾਲ ਜਾ ਟਕਰਾਇਆ।

ਘਟਨਾ ਦੀ ਸੂਚਨਾ ਮਿਲਦੇ ਥਾਣਾ 1 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਈ ਲੜਕੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਸ਼ਾਮਲ ਟਰੱਕ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਥਾਣੇ ਲਿਜਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *