ਖਟਕੜ ਕਲਾਂ ਵਿਖੇ ਕਿਸਾਨਾਂ ਵਲੋਂ ਨਵਜੋਤ ਸਿੰਘ ਸਿੱਧੂ ਦਾ ਜ਼ਬਰਦਸਤ ਵਿਰੋਧ

ਬੰਗਾ (ਇੰਟ.)- ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ (navjot Singh Sidhu) ਵਲੋਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਵਿਧਾਇਕਾਂ…

ਬੰਗਾ (ਇੰਟ.)- ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ (navjot Singh Sidhu) ਵਲੋਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਸਤੇ ਵਿਧਾਇਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਅੱਜ ਦੇ ਦਿਨ ਨਵਜੋਤ ਸਿੰਘ ਸਿੱਧੂ ਦਾ ਖਟਕੜ ਕਲਾਂ (Khatkad kalan) ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ (Shaheed Bhagat Singh) ਨੂੰ ਸਿਜਦਾ ਕਰਨ ਦੀ ਯੋਜਨਾ ਸੀ ਅਤੇ ਉਨ੍ਹਾਂ ਦੇ ਉਪਦੇਸ਼ਾਂ ‘ਤੇ ਪਹਿਰਾ ਦੇਣ ਦਾ ਪ੍ਰੋਗਰਾਮ ਸੀ।

At the end of bitter battle, elevation for Navjot Singh Sidhu in Punjab  Congress | Latest News India - Hindustan Times

Read this- ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਧਾਰਾ 144 ਲਾਗੂ

ਪਰ ਇਸ ਦੌਰਾਨ ਖਟਕੜ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ ‘ਤੇ ਉਨ੍ਹਾਂ ਵਲੋਂ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਤਿੰਨ ਬੈਰੀਕੇਡ ਤੋੜ ਕੇ ਮੁੱਖ ਮਾਰਗ ‘ਤੇ ਧਰਨਾ ਲਗਾ ਦਿੱਤਾ। ਕਿਸਾਨਾਂ ਵਲੋਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਦੇ ਇਕੱਠ ਅੱਗੇ ਪੁਲਿਸ ਵੀ ਘੱਟ ਪੈ ਗਈ ਹੈ।

New PPCC chief Navjot Sidhu calls for 'haq-sach di ladai' at Khatkar Kalan

Read this : ਨਵਜੋਤ ਸਿੱਧੂ ਹੱਥ ਪੰਜਾਬ ਕਾਂਗਰਸ ਦੀ ਕਮਾਨ, ਮਿਲਣ ਪਹੁੰਚੇ ਰਾਜਾ ਵੜਿੰਗ ਤੇ ਕੁਲਬੀਰ ਜੀਰਾ

ਇਸ ਮੌਕੇ ਕੁੱਝ ਕਿਸਾਨ ਜਥੇਬੰਦੀਆਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਲੀ ਝੰਡੀਆਂ ਦਿਖਾ ਕੇ ਅਤੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ਼ ਪ੍ਰਗਟ ਕੀਤਾ। ਪੁਲਿਸ ਵਲੋਂ ਕਿਸਾਨਾਂ ‘ਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਸਾਨੂੰ ਭਰੋਸਾ ਦਿੱਤਾ ਸੀ ਕਿ ਉਹ ਕਿਸਾਨਾਂ ਨੂੰ ਸਿੱਧੂ ਨਾਲ ਮਿਲਾਉਣ ਪਰੰਤੂ ਸਾਨੂੰ ਸਿੱਧੂ ਤੱਕ ਜਾਣ ਹੀ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਰੋਸ ਵਜੋਂ ਸਿੱਧੂ ਦੇ ਕਾਫਲੇ ਪਿੱਛੇ ਲੱਗੀਆਂ ਅਤੇ ਉਥੇ ਲੱਗੇ ਪੋਸਟਰਾਂ ਨੂੰ ਵੀ ਡਾਗਾਂ ਮਾਰ ਕੇ ਫਾੜਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਾਂਗਰਸ ਯੂਥ ਵਿੰਗ ਦੇ ਪ੍ਰਧਾਨ ਬਰਿਦੰਰ ਸਿੰਘ ਢਿੱਲੋਂ ਦਾ ਵੀ ਵਿਰੋਧ ਕੀਤਾ। ਇਸ ਮੌਕੇ ਯੂਥ ਪ੍ਰਧਾਨ ਨੇ ਕਿਹਾ ਕਿ ਜੋ ਲੋਕ ਸਾਡਾ ਵਿਰੋਧ ਕਰ ਰਹੇ ਹਨ ਮੈਨੂੰ ਨਹੀਂ ਪਤਾ ਕਿ ਇਹ ਕੋਣ ਹਨ ਇਹ ਕਿਸਾਨ ਹਨ ਜਾ ਕੋਈ ਹੋਰ ਲੋਕ।

Leave a Reply

Your email address will not be published. Required fields are marked *