ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਵਿਰਲ ਅਚਾਰੀਆ ਨੇ ਆਪਣੇ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਵਿਰਲ ਅਚਾਰੀਆ ਨੇ ਅਸਤੀਫਾ ਦਾ ਕਾਰਨ ਨਿੱਜੀ ਕਾਰਨ ਦੱਸਿਆ ਹੈ।
ਦੱਸਣਯੋਗ ਗੱਲ ਹੈ ਕਿ ਵਿਰਲ ਅਚਾਰਿਆ ਨੇ 23 ਜਨਵਰੀ ਸਾਲ 2017 ਚ ਆਰਬੀਆਈ ਦੇ ਡਿਪਟੀ ਗਵਰਨਰ ਵੱਜੋਂ ਆਪਣਾ ਅਹੁਦਾ ਸਭਾਲਿਆ ਸੀ। ਉਹਨਾਂ ਦਾ ਕਾਰਜਕਾਲ ਤਿੰਨ ਸਾਲ ਲਈ ਸੀ।
ਪਰ ਉਹਨਾਂ ਨੇ ਆਪਣੇ ਕਾਰਜਕਾਲ ਤੋਂ ਪਹਿਲਾ ਹੀ ਅਸਤੀਫਾ ਦੇ ਦਿੱਤਾ। ਹਾਲਾਂਕਿ ਇਸ ਤੇ ਆਰਬੀਆਈ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਤੇ ਨਾ ਹੀ ਇਸ ਗੱਲ੍ਹ ਨੂੰ ਮਨ੍ਹਾਂ ਕੀਤਾ ਹੈ।

