ਬ੍ਰੇਕ ਵਿਚਾਲੇ ਛੁੱਟੀਆਂ ਦਾ ਮਜ਼ਾ ਲੈ ਰਹੇ ਹਨ ਕਿੰਗ ਕੋਹਲੀ, ਸ਼ੇਅਰ ਕੀਤੀ ਸ਼ਰਟਲੈੱਸ ਫੋਟੋ

ਨਵੀਂ ਦਿੱਲੀ- ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਇਨ੍ਹੀਂ ਦਿਨੀਂ ਛੁੱਟੀਆਂ ਮਨਾ ਰਹੇ ਹਨ। ਕ੍ਰਿਕਟ ਤੋਂ ਬ੍ਰੇਕ ਲੈਣ ਤੋਂ ਬਾਅਦ ਵਿਰਾਟ ਆਪਣੀ ਪਤਨੀ ਅਨੁਸ਼ਕਾ…

ਨਵੀਂ ਦਿੱਲੀ- ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਇਨ੍ਹੀਂ ਦਿਨੀਂ ਛੁੱਟੀਆਂ ਮਨਾ ਰਹੇ ਹਨ। ਕ੍ਰਿਕਟ ਤੋਂ ਬ੍ਰੇਕ ਲੈਣ ਤੋਂ ਬਾਅਦ ਵਿਰਾਟ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਟੂਰ ਉੱਤੇ ਗਏ ਹਨ ਅਤੇ ਹੁਣ ਉਨ੍ਹਾਂ ਨੇ ਆਪਣੀ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ। ਵਿਰਾਟ ਨੇ ਸਮੁੰਦਰ ਕਿਨਾਰੇ ਬੈਠੇ ਇੱਕ ਤਸਵੀਰ ਸ਼ੇਅਰ ਕੀਤੀ ਹੈ।

Also Read: Happy Birthday: ਅਦਾਕਾਰਾ ਨਹੀਂ ਬਲਕਿ ਪਾਇਲਟ ਬਣਨਾ ਚਾਹੁੰਦੀ ਸੀ Disha Patani

33 ਸਾਲਾ ਕਿੰਗ ਕੋਹਲੀ ਨੇ ਇਹ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਬੀਚ ‘ਤੇ ਬਿਨਾਂ ਕਮੀਜ਼ ਦੇ ਬੈਠੇ ਹਨ ਅਤੇ ਉਨ੍ਹਾਂ ਦੇ ਜ਼ਬਰਦਸਤ ਟੈਟੂ ਵੀ ਨਜ਼ਰ ਆ ਰਹੇ ਹਨ। ਵਿਰਾਟ ਨੇ ਜਿਵੇਂ ਹੀ ਇਹ ਤਸਵੀਰ ਸ਼ੇਅਰ ਕੀਤੀ, ਇਹ ਵਾਇਰਲ ਹੋ ਗਈ। ਵਿਰਾਟ ਕੋਹਲੀ ਨੇ ਇੰਡੀਅਨ ਪ੍ਰੀਮੀਅਰ ਲੀਗ-2022 ਦੀ ਸਮਾਪਤੀ ਤੋਂ ਬਾਅਦ ਕ੍ਰਿਕਟ ਤੋਂ ਬ੍ਰੇਕ ਲੈ ਲਿਆ ਹੈ। ਟੀਮ ਇੰਡੀਆ ਫਿਲਹਾਲ ਦੱਖਣੀ ਅਫਰੀਕਾ ਖਿਲਾਫ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡ ਰਹੀ ਹੈ ਅਤੇ ਵਿਰਾਟ ਕੋਹਲੀ ਇਸ ਦਾ ਹਿੱਸਾ ਨਹੀਂ ਹਨ।

Also Read: ਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ ਹਸਪਤਾਲ ਦਾਖਲ, PM ਮੋਦੀ ਨੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਵਿਰਾਟ ਕੋਹਲੀ ਤੋਂ ਇਲਾਵਾ ਰੋਹਿਤ ਸ਼ਰਮਾ, ਜਸਪ੍ਰੀਤ ਬੁਮਰਾਹ, ਕੇਐੱਲ ਰਾਹੁਲ ਵੀ ਇਸ ਸੀਰੀਜ਼ ‘ਚ ਨਹੀਂ ਖੇਡ ਰਹੇ ਹਨ। ਇਸ ਤੋਂ ਪਹਿਲਾਂ ਕੇਐੱਲ ਰਾਹੁਲ ਨੂੰ ਕਪਤਾਨ ਬਣਾਇਆ ਗਿਆ ਸੀ ਪਰ ਸੱਟ ਕਾਰਨ ਉਹ ਆਖਰੀ ਸਮੇਂ ਸੀਰੀਜ਼ ਤੋਂ ਬਾਹਰ ਹੋ ਗਏ ਸਨ। ਹੁਣ ਰਿਸ਼ਭ ਪੰਤ ਟੀਮ ਦੀ ਕਪਤਾਨੀ ਕਰ ਰਹੇ ਹਨ। ਜੇਕਰ ਵਿਰਾਟ ਕੋਹਲੀ ਦੀ ਗੱਲ ਕਰੀਏ ਤਾਂ ਉਹ ਹੁਣ ਸਿੱਧੇ ਇੰਗਲੈਂਡ ਦੌਰੇ ‘ਤੇ ਨਜ਼ਰ ਆਉਣਗੇ, ਜਿੱਥੇ ਟੀਮ ਇੰਡੀਆ ਨੂੰ ਇਕ ਟੈਸਟ ਮੈਚ, ਤਿੰਨ ਟੀ-20 ਅਤੇ ਤਿੰਨ ਵਨਡੇ ਖੇਡਣੇ ਹਨ। ਵਿਰਾਟ ਕੋਹਲੀ ਲੰਬੇ ਸਮੇਂ ਤੋਂ ਖਰਾਬ ਫਾਰਮ ਨਾਲ ਜੂਝ ਰਹੇ ਹਨ ਅਤੇ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਪੁਰਾਣੇ ਵਿਰਾਟ ਕੋਹਲੀ ਇੰਗਲੈਂਡ ਦੌਰੇ ‘ਤੇ ਨਜ਼ਰ ਆਉਣਗੇ।

Leave a Reply

Your email address will not be published. Required fields are marked *