ਨਵੀਂ ਦਿੱਲੀ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਪੀਐਮਮੋਦੀ ਤੋਂ ਮਦਦ ਦੀ ਗੁਹਾਰ ਲਗਾਈ ਹੈ। ਜ਼ੇਲੇਂਸਕੀ ਦੁਆਰਾ ਪ੍ਰਧਾਨ ਮੰਤਰੀ ਮੋਦੀ ਨੂੰ ਸੰਬੋਧਿਤ ਇੱਕ ਪੱਤਰ ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਐਮਿਨ ਜ਼ਾਪਾਰੋਵਾ ਦੁਆਰਾ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੂੰ ਸੌਪਿਆ ਗਿਆ। ਇਸ ਪੱਤਰ ਵਿੱਚ ਯੂਕਰੇਨ ਨੇ ਦਵਾਈਆਂ ਅਤੇ ਮੈਡੀਕਲ ਉਪਕਰਣਾਂ ਸਮੇਤ ਵਾਧੂ ਮਾਨਵਤਾਵਾਦੀ ਸਹਾਇਤਾ ਦੀ ਬੇਨਤੀ ਕੀਤੀ ਹੈ।ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿਯੂਕਰੇਨ ਦੇ ਮੰਤਰੀ ਨੇ ਪ੍ਰਸਤਾਵ ਦਿੱਤਾ ਕਿ ਯੂਕਰੇਨ ਵਿੱਚ ਬੁਨਿਆਦੀ ਢਾਂਚੇ ਦਾ ਪੁਨਰ ਨਿਰਮਾਣ ਭਾਰਤੀ ਕੰਪਨੀਆਂ ਲਈ ਇੱਕ ਮੌਕਾ ਹੋ ਸਕਦਾ ਹੈ।
ਰਿਪੋਰਟ ਮੁਤਾਬਿਕ ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਭਾਰਤ ਵਿੱਚ ਚਾਰ ਦਿਨਾਂ ਲਈ ਆਏ ਹਨ ਅਤੇ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੋਈ ਯੂਕਰੇਨ ਦਾ ਨੇਤਾ ਭਾਰਤ ਦਾ ਦੌਰਾ ਕਰ ਰਿਹਾ ਹੈ।ਇਸ ਤੋਂ ਪਹਿਲਾਂ ਉਨ੍ਹਾਂ ਨੇ ਇਕ ਬਿਆਨ ਵਿੱਚ ਭਾਰਤ ਦੀ ਉਸਤਤ ਵਿੱਚ ਗੀਤ ਪੜੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਇੱਕ ਸੱਚੇ ਵਿਸ਼ਵ ਗੁਰੂ ਲਈ ਯੂਕਰੇਨ ਦਾ ਸਮਰਥਨ ਕਰਨਾ ਹੀ ਸਹੀ ਚੋਣ ਹੈ।ਉਨ੍ਹਾਂ ਆਪਣੇ ਦੌਰੇ ਦੌਰਾਨ ਵਿਦੇਸ਼ ਮੰਤਰਾਲੇ ਦੇ ਸਕੱਤਰ ਸੰਜੇ ਵਰਮਾ, ਵਿਦੇਸ਼ ਅਤੇ ਸੱਭਿਆਚਾਰ ਰਾਜ ਮੰਤਰੀ ਮੀਨਾਕਸ਼ੀ ਲੇਖੀ ਨਾਲ ਵੀ ਮੁਲਾਕਾਤ ਕੀਤੀ ਹੈ ਅਤੇ ਆਗੂਆਂ ਨੂੰ ਮਿਲਣ ਤੋਂ ਬਾਅਦ ਥਿੰਕ ਟੈਂਕ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਯੂਕਰੇਨ ਭਾਰਤ ਨਾਲ ਕਰੀਬੀ ਅਤੇ ਡੂੰਘੇ ਸਬੰਧ ਚਾਹੁੰਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਖੇਤਰੀ ਅਖੰਡਤਾ ‘ਤੇ ਸਵਾਲ ਉਠਾਉਣ ਵਾਲਾ ਕੋਈ ਵੀ ਹਮਲਾ ਵੱਡੀ ਚਿੰਤਾ ਦਾ ਵਿਸ਼ਾ ਹੈ। ਭਾਰਤ ਨੂੰ ਅਜਿਹੇ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ। ਦੂਜੇ ਪਾਸੇ ਪਾਕਿਸਤਾਨ ਬਾਰੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਯੂਕਰੇਨ ਦੇ ਸਬੰਧ ਭਾਰਤ ਦੇ ਹਿੱਤਾਂ ਦੇ ਖ਼ਿਲਾਫ਼ ਨਹੀਂ ਹਨ।
ਵੋਲੋਦੀਮੀਰ ਜ਼ੇਲੇਂਸਕੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਹੀ ਇਹ ਵੱਡੀ ਗੱਲ
ਨਵੀਂ ਦਿੱਲੀ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਰੂਸ-ਯੂਕਰੇਨ ਯੁੱਧ ਨੂੰ ਲੈ ਕੇ…
