Voter list correction campaign : BLO ਨੇ ਘਰ-ਘਰ ਜਾ ਕੇ ਫਾਰਮ ਵੰਡਣੇ ਕੀਤੇ ਸ਼ੁਰੂ; ਅਫ਼ਵਾਹਾਂ ਤੋਂ ਬਚੋ, ਕਿਸੇ ਵੀ ਯੋਗ ਵੋਟਰ ਦੀ ਨਹੀਂ ਕੱਟੀ ਜਾਵੇਗੀ ਵੋਟ

ਗੁਰਦਾਸਪੁਰ : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਯਾਨੀ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ (SIR) ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕਾ…

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਯਾਨੀ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' (SIR) ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ

ਗੁਰਦਾਸਪੁਰ : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਯਾਨੀ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ (SIR) ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕਾ ਹੈ। ਇਸ ਮੁਹਿੰਮ ਤਹਿਤ ਹੁਣ ਬਲਾਕ ਲੈਵਲ ਅਫ਼ਸਰ (BLO) ਖ਼ੁਦ ਲੋਕਾਂ ਦੇ ਘਰ-ਘਰ ਪਹੁੰਚ ਕੇ ਫਾਰਮ ਮੁਹੱਈਆ ਕਰਵਾ ਰਹੇ ਹਨ। ਇਨ੍ਹਾਂ ਫਾਰਮਾਂ ਵਿੱਚ ਵੋਟਰਾਂ ਦਾ ਪੂਰਾ ਵੇਰਵਾ ਦਰਜ ਕਰਕੇ ਬੀ.ਐਲ.ਓਜ਼ ਵੱਲੋਂ ਵਾਪਸ ਜਮ੍ਹਾ ਕੀਤਾ ਜਾਵੇਗਾ, ਜਿਸ ਤੋਂ ਬਾਅਦ ਤਿਆਰ ਹੋਣ ਵਾਲੀ ਨਵੀਂ ਸੋਧੀ ਹੋਈ ਲਿਸਟ ਵਿੱਚ ਵੋਟਰਾਂ ਦੇ ਨਾਮ ਸ਼ਾਮਲ ਕੀਤੇ ਜਾਣਗੇ।

ਵੋਟਾਂ ਕੱਟੇ ਜਾਣ ਦੀਆਂ ਅਫ਼ਵਾਹਾਂ ਬੇਬੁਨਿਆਦ: ਪ੍ਰਸ਼ਾਸਨ

ਇਸ ਮੁਹਿੰਮ ਦੇ ਸ਼ੁਰੂ ਹੁੰਦਿਆਂ ਹੀ ਆਮ ਜਨਤਾ ਵਿੱਚ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਵੀ ਫੈਲ ਰਹੀਆਂ ਹਨ ਕਿ ਇਸ ਪ੍ਰਕਿਰਿਆ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਜਾਣਗੀਆਂ। ਪ੍ਰਸ਼ਾਸਨ ਅਤੇ ਚੋਣ ਵਿਭਾਗ ਨੇ ਇਨ੍ਹਾਂ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ। ਵਿਭਾਗ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਕਿਸੇ ਵੀ ਯੋਗ ਵੋਟਰ ਦੀ ਵੋਟ ਬਿਨਾਂ ਵਜ੍ਹਾ ਨਹੀਂ ਕੱਟੀ ਜਾਵੇਗੀ।

ਸਿਰਫ਼ ਇਨ੍ਹਾਂ ਹਾਲਾਤਾਂ ਵਿੱਚ ਹੀ ਕੱਟੀ ਜਾਵੇਗੀ ਵੋਟ

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਬਲਾਕ ਲੈਵਲ ਅਫ਼ਸਰ ਜੋਗਿੰਦਰ ਪਾਲ ਨੇ ਲੋਕਾਂ ਦੇ ਸ਼ੰਕਿਆਂ ਅਤੇ ਭੁਲੇਖਿਆਂ ਨੂੰ ਦੂਰ ਕੀਤਾ। ਉਨ੍ਹਾਂ ਦੱਸਿਆ ਕਿ ਵੋਟ ਸਿਰਫ਼ ਉਨ੍ਹਾਂ ਲੋਕਾਂ ਦੀ ਹੀ ਕੱਟੀ ਜਾਵੇਗੀ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਾਂ ਫਿਰ ਜਿਹੜੇ ਨਾਗਰਿਕ ਆਪਣਾ ਪੁਰਾਣਾ ਇਲਾਕਾ (ਰਿਹਾਇਸ਼) ਛੱਡ ਕੇ ਸਥਾਈ ਤੌਰ ‘ਤੇ ਕਿਸੇ ਹੋਰ ਜਗ੍ਹਾ ਜਾ ਚੁੱਕੇ ਹਨ। ਬੀ.ਐਲ.ਓਜ਼ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਅਫ਼ਵਾਹ ਦੇ ਆਪਣੇ ਘਰ ਆਉਣ ਵਾਲੇ ਅਧਿਕਾਰੀਆਂ ਨੂੰ ਸਹੀ ਵੇਰਵੇ ਦੇਣ ਤਾਂ ਜੋ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸਹੀ ਬਣਾਇਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਪਲਵਲ ‘ਚ ਮਾਨਸੂਨ ਤੋਂ ਪਹਿਲਾਂ ਪ੍ਰਸ਼ਾਸਨ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ; ਨਾਲਿਆਂ ਦੀ ਸਫ਼ਾਈ ਦੇ ਨਾਂ ‘ਤੇ ਸਿਰਫ਼ ਖਾਨਾਪੂਰਤੀ, ਲੋਕਾਂ ‘ਚ ਭਾਰੀ ਰੋਸ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *