Politics Punjab : ਆਪ ਤੇ ਭਾਜਪਾ ਨੂੰ ਪਾਈ ਵੋਟ ਅਸਿੱਧੇ ਤੌਰ ਉਤੇ ਭਾਜਪਾ ਨੂੰ ਜਾਏਗੀ : ਰਾਜਾ ਵੜਿੰਗ

Political News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਤੇ…

Political News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਉਤੇ ਸਿਆਸੀ ਹਮਲੇ ਬੋਲੇ ਹਨ। ਉਨ੍ਹਾਂ ਕਿਹਾ ਕਿ ਆਪ ਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਉਤੇ ਅਜਿਹਾ ਨਾ ਹੋਵੇ ਕਿ ਉਹ ਅਣਜਾਣੇ ਵਿੱਚ ਭਾਜਪਾ ਦੀ ਮਦਦ ਕਰ ਦੇਣ, ਜਿਸ ਨੂੰ ਲੋਕ ਹਰਾਉਣਾ ਚਾਹੁੰਦੇ ਹਨ। ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਜਾਂ ਅਕਾਲੀਆਂ ਨੂੰ ਦਿੱਤੀ ਗਈ ਹਰ ਵੋਟ ਅਸਿੱਧੇ ਤੌਰ ’ਤੇ ਭਾਜਪਾ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਦੋਵਾਂ ਵਿੱਚੋਂ ਕੋਈ ਵੀ ਪਾਰਟੀ ਭਾਜਪਾ ਨੂੰ ਹਰਾਉਣ ਦੀ ਸਥਿਤੀ ਵਿੱਚ ਨਹੀਂ ਹੈ, ਇਸ ਲਈ ਉਹ ਸਿਰਫ਼ ਭਾਜਪਾ ਵਿਰੋਧੀ ਵੋਟਾਂ ਦੀ ਹੀ ਵਾਢੀ ਕਰਨਗੇ। ਉਨ੍ਹਾਂ ਨੇ ਇੱਕ ਚੋਣ ਰੈਲੀ ਵਿੱਚ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਭਾਜਪਾ ਨੂੰ ਹਰਾਉਣਾ ਚਾਹੁੰਦੇ ਹੋ, ਤਾਂ ਤੁਹਾਡੇ ਕੋਲ ਇੱਕੋ ਇੱਕ ਵਿਕਲਪ ਹੈ ਕਿ ਤੁਸੀਂ ਕਾਂਗਰਸ ਨੂੰ ਵੋਟ ਕਰੋ।”
ਸੂਬਾ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਅਤੇ ਅਕਾਲੀ ਉਮੀਦਵਾਰਾਂ ਤੋਂ ਪੁੱਛਣ ਕਿ ਉਨ੍ਹਾਂ ਦਾ ਏਜੰਡਾ ਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਪੰਜਾਬ ‘ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਵਾਅਦੇ ਤੋਂ ਮੁਕਰਨ ਬਾਰੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਅਤੇ ਕਰਨਾਟਕ ਦੀਆਂ ਕਾਂਗਰਸ ਸਰਕਾਰਾਂ ਨੇ ਸੱਤਾ ਵਿੱਚ ਆਉਣ ਦੇ ਇੱਕ ਮਹੀਨੇ ਦੇ ਅੰਦਰ-ਅੰਦਰ ਹਰ ਔਰਤ ਨੂੰ 2000 ਰੁਪਏ ਦੇਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਪਿਛਲੇ ਢਾਈ ਸਾਲਾਂ ਤੋਂ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੈ ਅਤੇ ਇਸ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਵਾਂਗ ‘ਆਪ’ ਵੀ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਵਿੱਚ ਵਿਸ਼ਵਾਸ ਰੱਖਦੀ ਹੈ।

Leave a Reply

Your email address will not be published. Required fields are marked *