PSEB 10th, 12th Results 2023 announcement : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਬੋਰਡ ਦੀ ਵੈੱਬਸਾਈਟ ‘ਤੇ ਜਾਰੀ ਤਾਜ਼ਾ ਅਪਡੇਟ ਅਨੁਸਾਰ ਨਤੀਜਿਆਂ ਦਾ ਐਲਾਨ ਜਲਦ ਕੀਤਾ ਜਾਵੇਗਾ। ਬੋਰਡ ਵੱਲੋਂ ਜਾਰੀ ਅਲਰਟ ਵਿੱਚ ਦੱਸਿਆ ਹੈ ਕਿ ਅਕਾਦਮਿਕ ਸਾਲ 2023 ਲਈ ਸੀਨੀਅਰ ਸੈਕੰਡਰੀ ਨਤੀਜੇ 31 ਮਈ 2023 ਤਕ ਜਾਂ ਇਸ ਤੋਂ ਪਹਿਲਾਂ ਜਾਰੀ ਕੀਤੇ ਜਾ ਸਕਦੇ ਹਨ। 12ਵੀਂ ਤੇ 10ਵੀਂ ਦਾ ਨਤੀਜਾ ਲੜੀਵਾਰ 28 ਤੇ 29 ਮਈ ਨੂੰ ਐਲਾਨੇ ਜਾਣ ਦੀ ਸੰਭਾਵਨਾ ਸੀ ਪਰ ਹੁਣ ਨਵੇਂ ਅਪਡੇਟ ਅਨੁਸਾਰ 31 ਮਈ ਜਾਂ ਇਸ ਤੋਂ ਪਹਿਲਾਂ ਕਦੀ ਵੀ ਨਤੀਜੇ ਜਾਰੀ ਕੀਤੇ ਜਾ ਸਕਦੇ ਹਨ।
ਨਤੀਜਾ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
