ਪੰਜਾਬ ਦੇ ਸਕੂਲਾਂ ਵਿੱਚ ਨਸ਼ਿਆਂ ਖ਼ਿਲਾਫ਼ ਜੰਗ : ਵਿਦਿਆਰਥੀਆਂ ਲਈ ਪੜ੍ਹਾਈ ਦਾ ਹਿੱਸਾ ਬਣਿਆ ਜਾਗਰੂਕਤਾ ਵਿਸ਼ਾ, ਅੰਮ੍ਰਿਤਸਰ ਤੋਂ ਖ਼ਾਸ ਰਿਪੋਰਟ

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੁਣ ਸਕੂਲਾਂ ਤੱਕ ਪਹੁੰਚਾ ਦਿੱਤਾ ਗਿਆ ਹੈ। ਨੌਜਵਾਨ…

Punjab Government

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੁਣ ਸਕੂਲਾਂ ਤੱਕ ਪਹੁੰਚਾ ਦਿੱਤਾ ਗਿਆ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ‘ਸਕੂਲ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਤਿੰਨ ਸਮੈਸਟਰਾਂ ਵਿੱਚ ਨਸ਼ਿਆਂ ਦੇ ਨੁਕਸਾਨ, ਬਚਾਅ ਅਤੇ ਪੀੜਤਾਂ ਦੀ ਮੁੱਖ ਧਾਰਾ ਵਿੱਚ ਵਾਪਸੀ ਬਾਰੇ ਪੜ੍ਹਾਇਆ ਜਾ ਰਿਹਾ ਹੈ।

ਡਾਕੂਮੈਂਟਰੀਆਂ ਅਤੇ ਨੁੱਕੜ ਨਾਟਕਾਂ ਰਾਹੀਂ ਜਗਾਈ ਜਾ ਰਹੀ ਹੈ ਚੇਤਨਾ

ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰ ਵੱਲੋਂ ਅਸਲ ਜ਼ਿੰਦਗੀ ਦੀਆਂ ਕਹਾਣੀਆਂ ‘ਤੇ ਆਧਾਰਿਤ ਡਾਕੂਮੈਂਟਰੀਆਂ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਲੋਕਾਂ ਦੀ ਗਾਥਾ ਦਿਖਾਈ ਜਾਂਦੀ ਹੈ ਜਿਨ੍ਹਾਂ ਨੇ ਕੌਂਸਲਿੰਗ ਅਤੇ ਇਲਾਜ ਤੋਂ ਬਾਅਦ ਨਸ਼ਾ ਛੱਡ ਕੇ ਮੁੜ ਆਮ ਜ਼ਿੰਦਗੀ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ, ਸਕੂਲੀ ਵਿਦਿਆਰਥੀ ਖੁਦ ਆਪਣੀ ਲਿਖਤ ਅਤੇ ਸਕ੍ਰਿਪਟ ਨਾਲ ਨੁੱਕੜ ਨਾਟਕ ਤਿਆਰ ਕਰਕੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਨਸ਼ਿਆਂ ਖ਼ਿਲਾਫ਼ ਸੁਨੇਹਾ ਦੇ ਰਹੇ ਹਨ।

ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਲਤ ਵਿੱਚ ਫਸੇ ਵਿਅਕਤੀ ਨਾਲ ਤਿਰਸਕਾਰ ਦੀ ਬਜਾਏ ਹਮਦਰਦੀ ਰੱਖਦਿਆਂ ਸਹੀ ਕੌਂਸਲਿੰਗ ਅਤੇ ਸਹਾਇਤਾ ਦੇਣ ਦੀ ਲੋੜ ਹੁੰਦੀ ਹੈ।

ਸਕੂਲ ਆਫ਼ ਐਮੀਨੈਂਸ, ਛੇਹਾਟਾ ਵਿਖੇ ਵਿਸ਼ੇਸ਼ ਗਤੀਵਿਧੀਆਂ

ਅੰਮ੍ਰਿਤਸਰ ਦੇ ਛੇਹਾਟਾ ਸਥਿਤ ਸਕੂਲ ਆਫ਼ ਐਮੀਨੈਂਸ ਵਿੱਚ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਇੱਥੇ ਇਸ ਵਿਸ਼ੇ ਦੀ ਇੰਚਾਰਜ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੀ ਉਮਰ ਬਹੁਤ ਸੰਵੇਦਨਸ਼ੀਲ ਹੁੰਦੀ ਹੈ, ਜਿਸ ਵਿੱਚ ਬੱਚਿਆਂ ਨੂੰ ਚੰਗੇ ਅਤੇ ਮਾੜੇ ਦੀ ਸਹੀ ਪਛਾਣ ਕਰਵਾਉਣਾ ਬੇਹੱਦ ਜ਼ਰੂਰੀ ਹੈ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਮੀਤ ਕੌਰ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਕੂਲ ਪੱਧਰ ‘ਤੇ ਇਸ ਵਿਗਿਆਨਕ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਬੱਚਿਆਂ ਨੂੰ ਨਸ਼ਿਆਂ ਦੇ ਪ੍ਰਭਾਵਾਂ ਤੋਂ ਬਚਾਉਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ।

ਨਸ਼ਾ-ਮੁਕਤ ਪੰਜਾਬ ਵੱਲ ਵੱਡਾ ਕਦਮ

ਨਸ਼ਿਆਂ ਖ਼ਿਲਾਫ਼ ਇਹ ਲੜਾਈ ਸਿਰਫ਼ ਪੁਲਿਸ ਜਾਂ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ, ਪਰਿਵਾਰ ਅਤੇ ਸਕੂਲਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਕੂਲਾਂ ਰਾਹੀਂ ਦਿੱਤੇ ਜਾ ਰਹੇ ਇਸ ਜਾਗਰੂਕਤਾ ਸੁਨੇਹੇ ਨਾਲ ਅੱਜ ਦੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਪੰਜਾਬ ਦੀ ਮਜ਼ਬੂਤ ਨੀਂਹ ਬਣਨਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Breaking News : ਪਟਿਆਲਾ ਦੇ ਦੇਵੀਗੜ੍ਹ ਰੋਡ ‘ਤੇ ਮਿਲੇ ਗੁਟਕਾ ਸਾਹਿਬ ਦੇ ਪੰਨੇ, ਇਲਾਕੇ ਵਿੱਚ ਫੈਲੀ ਸਨਸਨੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *