War Against Drugs:
ਚੰਡੀਗੜ੍ਹ, 23 ਜਨਵਰੀ:
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 328ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 387 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 96 ਐਫਆਈਆਰਜ਼ ਦਰਜ ਕਰਕੇ 170 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 328 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,381 ਹੋ ਗਈ ਹੈ।
ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 485 ਗ੍ਰਾਮ ਹੈਰੋਇਨ, 120 ਕਿਲੋ ਭੁੱਕੀ, 1184 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਇਸ ਆਪ੍ਰੇਸ਼ਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 387 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 409 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
ਹੋਰ ਖ਼ਬਰਾਂ ਜਾਣੋ
Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-1-2026



