ਯੁੱਧ ਨਸ਼ਾ ਵਿਰੁੱਧ: ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫ਼ਲਤਾ, 2.7 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਗੁਰਦਾਸਪੁਰ:  ਪੰਜਾਬ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ “ਯੁੱਧ ਨਸ਼ਾ ਵਿਰੁੱਧ” ਤਹਿਤ ਗੁਰਦਾਸਪੁਰ ਪੁਲਿਸ ਨੂੰ ਪਿਛਲੇ 15 ਦਿਨਾਂ ਵਿੱਚ ਛੇਵੀਂ ਵੱਡੀ…

ਪੰਜਾਬ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ "ਯੁੱਧ ਨਸ਼ਾ ਵਿਰੁੱਧ" ਤਹਿਤ ਗੁਰਦਾਸਪੁਰ ਪੁਲਿਸ ਨੂੰ ਪਿਛਲੇ 15 ਦਿਨਾਂ ਵਿੱਚ

ਗੁਰਦਾਸਪੁਰ:  ਪੰਜਾਬ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ “ਯੁੱਧ ਨਸ਼ਾ ਵਿਰੁੱਧ” ਤਹਿਤ ਗੁਰਦਾਸਪੁਰ ਪੁਲਿਸ ਨੂੰ ਪਿਛਲੇ 15 ਦਿਨਾਂ ਵਿੱਚ ਛੇਵੀਂ ਵੱਡੀ ਸਫ਼ਲਤਾ ਹਾਸਲ ਹੋਈ ਹੈ। ਥਾਣਾ ਬਹਿਰਾਮਪੁਰ ਦੀ ਪੁਲਿਸ ਅਤੇ ਖੁਫੀਆ ਵਿਭਾਗ ਦੀ ਸਾਂਝੀ ਟੀਮ ਨੇ ਰਾਵੀ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚ ਇੱਕ ਸਫ਼ਲ ਛਾਪੇਮਾਰੀ ਦੌਰਾਨ ਕਰੀਬ 2.7 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਰਾਵੀ ਦਰਿਆ ਦੇ ਕੰਢੇ ਕੀਤਾ ਗਿਆ ਸਾਂਝਾ ਆਪਰੇਸ਼ਨ

ਇਸ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਆਦਿਤਿਆ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ‘ਤੇ ਬਹਿਰਾਮਪੁਰ ਪੁਲਿਸ ਅਤੇ ਖੁਫੀਆ ਵਿਭਾਗ ਦੀ ਟੀਮ ਨੇ ਦੇਰ ਰਾਤ ਰਾਵੀ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਸਾਂਝਾ ਆਪਰੇਸ਼ਨ ਚਲਾਇਆ। ਇਸ ਦੌਰਾਨ ਪੁਲਿਸ ਨੇ ਸ਼ੱਕੀ ਹਾਲਾਤਾਂ ਵਿੱਚ ਘੁੰਮ ਰਹੇ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਦੇ 5 ਪੈਕਟ ਬਰਾਮਦ ਹੋਏ। ਵਜ਼ਨ ਕਰਨ ‘ਤੇ ਇਸ ਹੈਰੋਇਨ ਦੀ ਕੁੱਲ ਮਾਤਰਾ 2.7 ਕਿਲੋਗ੍ਰਾਮ ਪਾਈ ਗਈ।

ਮੁੱਖ ਮੁਲਜ਼ਮ ਗ੍ਰਿਫ਼ਤਾਰ, ਸਾਥੀ ਫ਼ਰਾਰ

ਪੁਲਿਸ ਵੱਲੋਂ ਮੌਕੇ ਤੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਨੀਟਾ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਲਵਿੰਦਰ ਸਿੰਘ ਦੀ ਰਾਵੀ ਦਰਿਆ ਤੋਂ ਪਾਰ ਜ਼ਮੀਨ ਹੈ ਅਤੇ ਉਹ ਮੌਜੂਦਾ ਸਮੇਂ ਵਿੱਚ ਪਿੰਡ ਨਵੀਂ ਆਬਾਦੀ ਚੰਡੀਗੜ੍ਹ ਵਿਖੇ ਰਹਿ ਰਿਹਾ ਸੀ। ਹਾਲਾਂਕਿ, ਛਾਪੇਮਾਰੀ ਦੌਰਾਨ ਉਸ ਦਾ ਇੱਕ ਸਾਥੀ ਹਨ੍ਹੇਰੇ ਦਾ ਫ਼ਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ

ਬਹਿਰਾਮਪੁਰ ਪੁਲਿਸ ਨੇ ਫੜੇ ਗਏ ਮੁਲਜ਼ਮ ਬਲਵਿੰਦਰ ਸਿੰਘ ਉਰਫ਼ ਨੀਟਾ ਵਿਰੁੱਧ ਐਨ.ਡੀ.ਪੀ.ਐਸ. ਐਕਟ (NDPS Act) ਤਹਿਤ ਗੰਭੀਰ ਧਾਰਾਵਾਂ ਤਹਿਤ ਮੁਦੱਫਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਰਿਮਾਂਡ ‘ਤੇ ਲੈ ਕੇ ਇਸ ਗਰੁੱਪ ਦੇ ਅਗਲੇ-ਪਿਛਲੇ ਸਾਰੇ ਲਿੰਕਾਂ ਅਤੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦੇ ਇਸ ਪੂਰੇ ਸੌਦਾਗਰਾਂ ਦੇ ਜਾਲ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ

ਐਸ.ਐਸ.ਪੀ. ਆਦਿਤਿਆ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਡਰੱਗ ਮਾਫ਼ੀਆ ਦੇ ਵੱਡੇ ਨੈੱਟਵਰਕ ਨੂੰ ਤੋੜਨ ਵਿੱਚ ਪੁਲਿਸ ਨੂੰ ਲਗਾਤਾਰ ਕਾਮਯਾਬੀ ਮਿਲ ਰਹੀ ਹੈ। ਪਿਛਲੇ 15 ਦਿਨਾਂ ਦੇ ਅੰਦਰ-ਅੰਦਰ ਹੈਰੋਇਨ ਦੀਆਂ ਕਈ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੁਹਰਾਇਆ ਕਿ ਗੁਰਦਾਸਪੁਰ ਪੁਲਿਸ ਨਸ਼ਾ ਤਸਕਰਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ ਰੁੱਖ ਅਖ਼ਤਿਆਰ ਕਰ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਨਸ਼ਿਆਂ ਅਤੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਉਣ ਲਈ ਸਬ ਡਵੀਜ਼ਨ ਵੈਸਟ ਵਿੱਚ ਪੁਲਿਸ ਦਾ ਵੱਡਾ ਸਰਚ ਆਪਰੇਸ਼ਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *