ਪਾਕਿਸਤਾਨ: ਪਾਕਿਸਤਾਨ ਆਰਥਿਕ ਸੰਕਟ ਵਿਚੋਂ ਗੁਜ਼ਰ ਰਿਹਾ ਹੈ ਉਥੇ ਹੀ ਇਕ ਹੋਰ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਹੀ ਨਹੀਂ ਮਿਲ ਰਿਹਾ ਹੈ। ਪਾਣੀ ਨਾ ਮਿਲਣ ਕਰਕੇ ਉਥੇ ਦੀ ਸਥਿਤੀ ਵਿਗੜਦੀ ਜਾ ਰਹੀ ਹੈ।
ਇਕ ਰਿਪੋਰਟ ਮੁਤਾਬਿਕ ਪਾਕਿਸਤਾਨ ਦੇ 24 ਪ੍ਰਮੁੱਖ ਸ਼ਹਿਰਾਂ ਵਿੱਚ ਸਾਫ਼ ਪਾਣੀ ਦੀ ਸੁਵਿਧਾ ਨਹੀਂ ਹੈ ਅਤੇ ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ 30 ਮਿਲੀਅਨ ਲੋਕ ਸਾਫ ਪਾਣੀ ਲਈ ਤਰਸ ਰਹੇ ਹਨ।
80% ਲੋਕਾਂ ਕੋਲ ਪੀਣ ਵਾਲਾ ਪਾਣੀ ਨਹੀਂ –
ਦੇਸ਼ ਦੇ 24 ਵੱਡੇ ਸ਼ਹਿਰਾਂ ਵਿੱਚ ਰਹਿਣ ਵਾਲੇ 80 ਫੀਸਦੀ ਲੋਕ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਤੋਂ ਵਾਂਝੇ ਹਨ। ਅਤੇ ਕਰਾਚੀ ਵਿੱਚ 16 ਮਿਲੀਅਨ ਝੁੱਗੀ-ਝੌਂਪੜੀ ਵਾਲਿਆਂ ਕੋਲ ਪਾਣੀ ਦੀ ਪਹੁੰਚ ਨਹੀਂ ਹੈ। ਪਾਕਿਸਤਾਨ ਨੂੰ ਆਪਣੀ ਆਜ਼ਾਦੀ ਤੋਂ ਬਾਅਦ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ, ਪਰ ਦੇਸ਼ ਦੀ ਸਭ ਤੋਂ ਗੰਭੀਰ ਸਮੱਸਿਆ ਪਾਣੀ ਦੀ ਕਮੀ ਹੈ।
2025 ਤੱਕ ਬੰਜਰ ਹੋ ਸਕਦਾ ਹੈ ਪਾਕਿਸਤਾਨ
ਅੰਤਰਰਾਸ਼ਟਰੀ ਮੁਦਰਾ ਕੋਸ਼ ਦੇ ਇਕ ਅਨੁਮਾਨ ਦੇ ਅਨੁਸਾਰ ਜੇਕਰ ਪਾਣੀ ਨੂੰ ਸੰਭਾਲਣ ਲਈ ਕਦਮ ਨਾ ਉਠਾਏ ਗਏ ਤਾਂ ਪਾਕਿਸਤਾਨ 2025 ਤੱਕ ਪੂਰੀ ਤਰ੍ਹਾਂ ਬੰਜਰ ਹੋ ਸਕਦਾ ਹੈ।



