ਚੰਡੀਗੜ੍ਹ (ਇੰਟ.)- ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਾਡੇ ਕੋਲ ਸੋਨੀਆ ਅਤੇ ਰਾਹੁਲ ਗਾਂਧੀ ਸਮੇਤ ਬਹੁਤ ਸਾਰੇ ਰਾਸ਼ਟਰੀ ਚਿਹਰੇ ਹਨ। ਸਥਾਨਕ ਪੱਧਰ ‘ਤੇ ਵੀ ਸਾਡੇ ਕੋਲ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਇੱਥੋਂ ਤੱਕ ਕਿ ਪ੍ਰਗਟ ਸਿੰਘ ਵਰਗੇ ਕਈ ਚਿਹਰੇ ਹਨ। ਕਿਸੇ ਨੂੰ ਬੇਚੈਨ ਨਹੀਂ ਹੋਣਾ ਚਾਹੀਦਾ।
Read more- ਹਰਿਆਣਾ : ਸੀ.ਐੱਮ. ਮਨੋਹਰ ਲਾਲ ਨੇ ਕਰਨਾਲ ਹਿੰਸਾ ਬਾਰੇ ਆਖੀ ਇਹ ਗੱਲ, ਤੁਸੀਂ ਵੀ ਸੁਣੋ
ਦੱਸ ਦਈਏ ਕਿ ਬੀਤੇ ਦਿਨੀਂ ਪੰਚਾਇਤ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਵਿਚ ਵਿਧਾਇਕ ਤੇ ਮੰਤਰੀਆਂ ਦੀ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ ਸਨ ਅਤੇ ਇਸ ਤੋਂ ਬਾਅਦ ਇਹ ਵਿਧਾਇਕਾਂ ਤੇ ਮੰਤਰੀਆਂ ਦਾ ਧੜਾ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨ ਪੁੱਜਾ ਸੀ ਪਰ ਉਥੋਂ ਉਨ੍ਹਾਂ ਨੂੰ ਬੇਰੰਗ ਮੁੜਨਾ ਪਿਆ ਸੀ।


