ਨਵੀਂ ਦਿੱਲੀ : ਪੰਜ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ (Assembly elections) ਦੇ ਨਤੀਜਿਆਂ ਦੀ ਤਸਵੀਰ ਲਗਭਗ ਸਾਫ ਹੋ ਗਈ ਹੈ। ਇਨ੍ਹਾਂ ਨਤੀਜਿਆਂ ਵਿਚ ਸਭ ਤੋਂ ਵੱਡਾ ਝਟਕਾ ਕਾਂਗਰਸ ਪਾਰਟੀ (Congress Party) ਨੂੰ ਲੱਗਾ ਹੈ। ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ (Political party) ਪੰਜਾਂ ਸੂਬਿਆਂ ਵਿਚੋਂ ਕਿਸੇ ਇਕ ਵਿਚ ਵੀ ਸੱਤਾ ਵਿਚ ਆਉਂਦੀ ਹੋਈ ਨਜ਼ਰ ਨਹੀਂ ਆਈ। ਇਥੋਂ ਤੱਕ ਕਿ ਪੰਜਾਬ ਵੀ ਕਾਂਗਰਸ (Punjab also Congress) ਦੇ ਹੱਥੋਂ ਨਿਕਲ ਗਿਆ, ਜਿੱਥੇ ਪਿਛਲੇ 5 ਸਾਲਾਂ ਤੋਂ ਉਨ੍ਹਾਂ ਦੀ ਸਰਕਾਰ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Former Congress President Rahul Gandhi) ਨੇ ਇਸ ਹਾਰ ‘ਤੇ ਕਿਹਾ ਕਿ ਉਹ ਇਸ ਤੋਂ ਸਿੱਖਣਗੇ ਅਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨਗੇ।
ਵੋਟਾਂ ਦੀ ਗਿਣਤੀ ਦੇ ਰੁਝਾਨਾਂ ਤੋਂ ਸੂਬਿਆਂ ’ਚ ਪਾਰਟੀਆਂ ਦੀ ਹਾਰ-ਜਿੱਤ ਦੀ ਤਸਵੀਰ ਸਾਫ ਹੁੰਦੀ ਹੈ। ਇਸ ਤੋਂ ਪਤਾ ਲੱਗਾ ਹੈ ਕਿ ਭਾਜਪਾ ਪਾਰਟੀ ਯੂ. ਪੀ., ਉਤਰਾਖੰਡ, ਮਣੀਪੁਰ ਅਤੇ ਗੋਆ ’ਚ ਫਿਰ ਤੋਂ ਜਿੱਤ ਹਾਸਲ ਕਰਨ ਲਈ ਤਿਆਰ ਹੈ, ਜਿਸ ’ਤੇ ਉਹ ਸ਼ਾਸਨ ਕਰ ਰਹੀ ਸੀ। ਉੱਥੇ ਹੀ ਕਾਂਗਰਸ ਪੰਜਾਬ ’ਚ ਹਾਰ ਚੁੱਕੀ ਹੈ ਅਤੇ ਬਾਕੀ ਸੂਬਿਆਂ ’ਚ ਵੀ ਕਾਂਗਰਸ ਪਾਰਟੀ ਨੂੰ ਨਿਰਾਸ਼ਾ ਹੱਥ ਲੱਗੀ ਹੈ। ਇਨ੍ਹਾਂ 5 ਸੂਬਿਆਂ ’ਚ ਹਾਰ ਨੂੰ ਵੇਖਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ, ‘‘ਜਨਤਾ ਦੇ ਫ਼ੈਸਲਾ ਨੂੰ ਨਿਮਰਤਾ ਨਾਲ ਸਵੀਕਾਰ ਕੀਤਾ ਹੈ। ਜਨਾਦੇਸ਼ ਜਿੱਤਣ ਵਾਲਿਆਂ ਨੂੰ ਸ਼ੁੱਭਕਾਮਨਾਵਾਂ।
ਮੈਂ ਸਾਰੇ ਕਾਂਗਰਸ ਵਰਕਰਾਂ ਅਤੇ ਸਵੈ-ਸਵੇਕਾਂ ਨੂੰ ਉਨ੍ਹਾਂ ਦੀ ਸਖਤ ਮਿਹਨਤ ਅਤੇ ਸਮਰਪਣ ਲਈ ਧੰਨਵਾਦ ਦਿੰਦਾ ਹਾਂ। ਅਸੀਂ ਇਸ ਤੋਂ ਸਿੱਖਾਂਗੇ ਅਤੇ ਭਾਰਤ ਦੇ ਲੋਕਾਂ ਦੇ ਹਿੱਤ ਲਈ ਕੰਮ ਕਰਦੇ ਰਹਾਂਗੇ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ’ਚ ਯੋਗੀ ਆਦਿੱਤਿਆਨਾਥ ਮੁੜ ਜਿੱਤ ਵੱਲ ਵੱਧ ਰਹੇ ਹਨ। ਉੱਥੇ ਹੀ ਪੰਜਾਬ ’ਚ ਚਰਨਜੀਤ ਸਿੰਘ ਚੰਨੀ ਵੀ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਧੂਰੀ ਤੋਂ ਭਗਵੰਤ ਮਾਨ ਨੇ ਜਿੱਤ ਹਾਸਲ ਕੀਤੀ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਵੀ ਹਾਰ ਹੋਈ ਹੈ। ਜਦਕਿ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੀ ਜਿੱਤ ਹੋਈ ਹੈ।



