ਪੰਜਾਬ ‘ਚ ਮੌਸਮ ਫਿਰ ਬਦਲੇਗਾ ਕਰਵਟ: 10 ਫਰਵਰੀ ਨੂੰ ਮੀਂਹ ਦੀ ਸੰਭਾਵਨਾ, ਅੰਮ੍ਰਿਤਸਰ ਰਿਹਾ ਸਭ ਤੋਂ ਠੰਢਾ

ਚੰਡੀਗੜ੍ਹ :  ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ 9 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ…

Weather in Punjab to change again

ਚੰਡੀਗੜ੍ਹ :  ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ 9 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਰਹੀ ਹੈ, ਜਿਸ ਦੇ ਪ੍ਰਭਾਵ ਨਾਲ 10 ਫਰਵਰੀ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਮੀਂਹ ਪੈਣ ਤੋਂ ਪਹਿਲਾਂ ਅਗਲੇ 6 ਦਿਨਾਂ ਤੱਕ ਮੌਸਮ ਮੁੱਖ ਤੌਰ ‘ਤੇ ਖੁਸ਼ਕ ਬਣਿਆ ਰਹੇਗਾ।

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ, ਜਿਸ ਕਾਰਨ ਆਵਾਜਾਈ ‘ਤੇ ਕਾਫੀ ਅਸਰ ਪਿਆ। ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਵਿਜ਼ੀਬਿਲਟੀ (ਦ੍ਰਿਸ਼ਟੀ) ਘਟ ਕੇ ਮਹਿਜ਼ 50 ਮੀਟਰ ਰਹਿ ਗਈ, ਜਦੋਂ ਕਿ ਆਦਮਪੁਰ ਵਿੱਚ ਇਹ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ। ਬਠਿੰਡਾ ਵਿੱਚ ਵੀ 80 ਮੀਟਰ ਵਿਜ਼ੀਬਿਲਟੀ ਰਿਕਾਰਡ ਹੋਈ। ਧੁੰਦ ਕਾਰਨ ਸੜਕੀ ਅਤੇ ਰੇਲ ਸੇਵਾਵਾਂ ਕਾਫੀ ਪ੍ਰਭਾਵਿਤ ਰਹੀਆਂ।

ਤਾਪਮਾਨ ਦਾ ਹਾਲ: ਅੰਮ੍ਰਿਤਸਰ ਰਿਹਾ ਸਭ ਤੋਂ ਠੰਢਾ

ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਔਸਤਨ ਇੱਕ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। 4.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਅੰਮ੍ਰਿਤਸਰ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਇਸ ਤਰ੍ਹਾਂ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਹਾ, ਇਸ ਦੇ ਨਾਲ ਹੀ ਗੱਲ ਕਰੀਏ ਤਾਂ  ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ, ਪਠਾਨਕੋਟ / ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਅਤੇ ਪਠਾਨਕੋਟ / ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਰਿਹਾ।

ਵੱਧ ਤੋਂ ਵੱਧ ਤਾਪਮਾਨ ਅਤੇ ਮੌਸਮ ਵਿਭਾਗ ਦੀ ਸਲਾਹ

ਦਿਨ ਦੇ ਤਾਪਮਾਨ (ਵੱਧ ਤੋਂ ਵੱਧ) ਵਿੱਚ 1.1 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ। ਫਰੀਦਕੋਟ ਵਿੱਚ ਸਭ ਤੋਂ ਵੱਧ 23.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ 21 ਤੋਂ 22 ਡਿਗਰੀ ਦੇ ਵਿਚਕਾਰ ਰਿਹਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਖਾਸ ਕਰਕੇ ਡਰਾਈਵਿੰਗ ਕਰਦੇ ਸਮੇਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਹੁਣ ਸਿਨੇਮਾਘਰਾਂ ‘ਚ ਗੂੰਜੇਗਾ ‘ਸਹੀ ਪਕੜੇ ਹੈਂ’: ਵੱਡੇ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ ‘Bhabiji Ghar Par Hain’ਫ਼ਿਲਮ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *