ਮੋਹਾਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਕਈ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਖਾਸ ਕਰਕੇ ਪਹਾੜੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਮੁਸ਼ਕਲਾਂ ਵਧ ਸਕਦੀਆਂ ਹਨ, ਜਿਸ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਦੱਖਣੀ ਭਾਰਤ ਦੇ ਰਾਜਾਂ ਲਈ ਰਾਹਤ ਦੀ ਖ਼ਬਰ ਹੈ ਕਿ ਉੱਥੇ ਹੁਣ ਬਾਰਿਸ਼ ਦਾ ਸਿਲਸਿਲਾ ਰੁਕ ਜਾਵੇਗਾ।
ਧੁੰਦ ਅਤੇ ਹਵਾਵਾਂ ਦਾ ਕਹਿਰ (Weather Update)
ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਯਾਨੀ 21 ਦਸੰਬਰ ਨੂੰ ਦਿੱਲੀ ਸਮੇਤ ਕਈ ਸ਼ਹਿਰਾਂ ਵਿੱਚ ਸਵੇਰ ਦੇ ਸਮੇਂ 15 ਤੋਂ 20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ (ਦਰਿਸ਼ਤਾ) ਕਾਫੀ ਘੱਟ ਰਹਿ ਸਕਦੀ ਹੈ, ਇਸ ਲਈ ਸੜਕਾਂ ‘ਤੇ ਵਾਹਨ ਚਲਾਉਣ ਵਾਲੇ ਲੋਕਾਂ ਨੂੰ ਬੇਹੱਦ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਨ੍ਹਾਂ ਪ੍ਰਮੁੱਖ ਸ਼ਹਿਰਾਂ ਵਿੱਚ ਬਦਲੇਗਾ ਮੌਸਮ (Weather Update)
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਦੇਸ਼ ਦੇ 8 ਰਾਜਾਂ ਦੇ ਮੁੱਖ ਸ਼ਹਿਰਾਂ ਵਿੱਚ ਭਲਕੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ ‘ਤੇ ਹਲਕੀ ਬੂੰਦਾ-ਬਾਂਦੀ ਹੋਣ ਦੀ ਵੀ ਸੰਭਾਵਨਾ ਹੈ। ਇਹਨਾਂ ਰਾਜਾਂ ‘ਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਅੰਮ੍ਰਿਤਸਰ, ਦਿੱਲੀ, ਲਖਨਊ, ਸ਼ਿਮਲਾ, ਮਨਾਲੀ ਬਿਹਾਰ, ਰਾਜਸਥਾਨ ਆਦਿ ਵਿੱਚ ਸ਼ਾਮਲ ਹਨ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



